ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਆਈਐਸਆਈਐਸ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨਾਂ ਨੂੰ ਅੱਜ ਸਵੇਰੇ ਪੁਲਿਸ ਮੁਕਾਬਲੇ ਤੋਂ ਬਾਅਦ ਦਿੱਲੀ ਦੇ ਵਜ਼ੀਰਾਬਾਦ ਖੇਤਰ ਵਿੱਚੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।

ਦੱਸ ਦਈਏ ਕਿ ਪਿਛਲੇ ਸਾਲ ਨਵੰਬਰ 'ਚ ਦਿੱਲੀ ਪੁਲਿਸ ਨੇ ISIS ਪ੍ਰਭਾਵਤ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਤਿੰਨਾਂ ਨੂੰ ਅਸਾਮ ਦੇ ਗੋਲਪਾਰਾ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਸਾਮ ਪੁਲਿਸ ਨਾਲ ਸਾਂਝੇ ਅਭਿਆਨ 'ਚ ਗ੍ਰਿਫ਼ਤਾਰ ਕੀਤਾ ਸੀ। ਇਹ ਅੱਤਵਾਦੀ ਦਿੱਲੀ ਤੇ ਐਨਸੀਆਰ ਦੇ ਭੀੜ ਭਰੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਸੀ।