ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਬੁੜਾਰੀ 'ਚ ਪੰਜ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸੁਰਜੀਤ ਉਰਫ ਦੀਪੂ (26), ਸਤਵੀਰ ਸਿੰਘ ਉਰਫ ਸਚਿਨ (32), ਸੰਦੀਪ ਸਿੰਘ (30), ਦਵੇਂਦਰ ਸਿੰਘ (35) ਅਤੇ ਰਵੀ ਕੁਮਾਰ (24) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


 


ਪੁਲਿਸ ਅਨੁਸਾਰ ਉਨ੍ਹਾਂ 'ਚੋਂ ਤਿੰਨ ਨਹਿਰੂ ਵਿਹਾਰ ਅਤੇ ਦੋ ਰੋਹਿਨੀ ਦੇ ਰਹਿਣ ਵਾਲੇ ਹਨ। ਲਾਲ ਕਿਲ੍ਹੇ 'ਚ ਹੋਈ ਹਿੰਸਾ ਦੇ ਮਾਮਲੇ 'ਚ ਪੁਲਿਸ ਨੇ ਸੋਮਵਾਰ ਰਾਤ ਅਦਾਕਾਰ-ਕਾਰਕੁਨ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਮੁੱਖ ਮੁਲਜ਼ਮ ਦੀਪ ਸਿੱਧੂ 26 ਜਨਵਰੀ ਤੋਂ ਫਰਾਰ ਸੀ। ਹਾਲਾਂਕਿ, ਦੀਪ ਤੋਂ ਇਲਾਵਾ, ਸਾਬਕਾ ਗੈਂਗਸਟਰ ਲੱਖਾ ਸਿਧਾਨਾ ਅਤੇ ਜੁਗਰਾਜ, ਜਿਨ੍ਹਾਂ ਨੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਇਆ ਸੀ, ਅਜੇ ਵੀ ਗਾਇਬ ਹਨ।


ਕਿਸਾਨਾਂ ਨੂੰ ਨਹੀਂ ਮਿਲਿਆ ਪੀਐਮ ਕਿਸਾਨ ਯੋਜਨਾ ਦਾ ਬਕਾਇਆ, ਕਿਸਾਨ ਜਥੇਬੰਦੀਆਂ ਨੇ ਕੀਤੀ ਕੇਂਦਰ ਦੀ ਨਿੰਦਾ


ਦਿੱਲੀ ਪੁਲਿਸ ਨੇ ਹਿੰਸਾ ਨੂੰ ਅੰਜਾਮ ਦੇਣ ਵਾਲੇ ਤਕਰੀਬਨ 50 ਲੋਕਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਫਿਲਹਾਲ, ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ 7 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।


 


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ