ਧਰਨੇ ਚੁੱਕਣ ਦੇ ਪੋਸਟਰਾਂ ਦੀ ਕਹਾਣੀ ਆਈ ਸਾਹਮਣੇ, ਦਿੱਲੀ ਪੁਲਿਸ ਨੇ ਦਿੱਤੀ ਸਫਾਈ
ਹੁਣ ਗਾਜ਼ੀਪੁਰ ਵਿੱਚ ਧਰਨਾ ਸਥਾਨ ਖਾਲੀ ਕਰਨ ਲਈ ਲੱਗੇ ਪੁਲਿਸ ਦੇ ਪੋਸਟਰਾਂ ਤੋਂ ਕਿਸਾਨਾਂ ਵਿੱਚ ਰੋਸ ਹੈ। ਪੁਲਿਸ ਨੇ ਹੁਣ ਇਸ ਮਾਮਲੇ 'ਚ ਸਪਸ਼ਟੀਕਰਨ ਦੇ ਦਿੱਤਾ ਹੈ।
ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਨਿਰੰਤਰ ਜਾਰੀ ਹੈ। ਇਸ ਦਰਮਿਆਨ ਅਜਿਹੀਆਂ ਕਈ ਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਕਿਸਾਨ ਅੰਦੋਲਨ ਨੂੰ ਕਮਜ਼ੋਰ ਕੀਤਾ ਜਾ ਸਕੇ। ਇਸੇ ਦੌਰਾਨ ਹੁਣ ਗਾਜ਼ੀਪੁਰ ਵਿੱਚ ਧਰਨਾ ਸਥਾਨ ਖਾਲੀ ਕਰਨ ਲਈ ਲੱਗੇ ਪੁਲਿਸ ਦੇ ਪੋਸਟਰਾਂ ਤੋਂ ਕਿਸਾਨਾਂ ਵਿੱਚ ਰੋਸ ਹੈ। ਪੁਲਿਸ ਨੇ ਹੁਣ ਇਸ ਮਾਮਲੇ 'ਚ ਸਪਸ਼ਟੀਕਰਨ ਦੇ ਦਿੱਤਾ ਹੈ।
ਪੁਲਿਸ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਬਾਰਡਰ ‘ਤੇ ਚੇਤਾਵਨੀ ਦਾ ਪੋਸਟਰ ਲਾਇਆ ਗਿਆ ਸੀ। ਇਸੇ ਤਰ੍ਹਾਂ ਦੇ ਪੋਸਟਰ 8-10 ਦਿਨ ਪਹਿਲਾਂ ਲਗਾਏ ਗਏ। ਕਿਸਾਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਪੋਸਟਰ 'ਚ ਲਿਖਿਆ ਹੈ ਕਿ ਤੁਹਾਡੇ ਇਕੱਠ, ਇਕੱਠ ਖਿਲਾਫ-ਏ-ਕਾਨੂੰਨ ਕਰਾਰ ਦਿੱਤਾ ਗਿਆ ਹੈ। ਤੁਹਾਨੂੰ ਆਪਣੇ ਇਕੱਠ ਨੂੰ ਖਿੰਡਾਉਣ ਲਈ ਚੇਤਾਵਨੀ ਦਿੱਤੀ ਜਾਂਦੀ ਹੈ। ਨਹੀਂ ਤਾਂ ਤੁਹਾਡੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਏਗੀ।
ਗਾਜ਼ੀਪੁਰ ਵਿਖੇ ਕਿਸਾਨਾਂ ਦੀ ਗ੍ਰਿਫਤਾਰੀ ਲਈ ਲਾਏ ਗਏ ਨੋਟਿਸ ਤੋਂ ਬਾਅਦ ਕਿਸਾਨਾਂ ਵਿੱਚ ਰੋਹ ਵੇਖਿਆ ਗਿਆ। ਭਾਰਤੀ ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ ਇਸ ਨੂੰ ਕੇਂਦਰ ਸਰਕਾਰ ਦੀ ਕਾਰਵਾਈ ਦੱਸਿਆ। ਇਸ ਮਾਮਲੇ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਡਾ. ਦਰਸ਼ਨ ਪਾਲ ਨੇ ਇਸ ਕਾਰਵਾਈ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਕਰਾਰ ਦਿੱਤਾ।