ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿਧਾਨ ਸਭਾ ਚੋਣ ਨਾ ਲੜਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਗੱਠਜੋੜ ਦੀ ਭਾਈਵਾਲ ਭਾਜਪਾ ਨੇ ਅਕਾਲੀ ਦਲ ਨੂੰ ਦਿੱਤੀਆਂ ਸੀਟਾਂ ‘ਤੇ ਆਪਣੇ ਚਾਰ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ। ਮੰਗਲਵਾਰ ਨੂੰ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ ਤੇ ਚੋਣਾਂ 8 ਫਰਵਰੀ ਨੂੰ ਹੋਣੀਆਂ ਹਨ।
ਸੋਮਵਾਰ ਸ਼ਾਮ ਕਰੀਬ 7 ਵਜੇ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਹ ਚੋਣ ਨਹੀਂ ਲੜੇਗੀ। ਮੰਗਲਵਾਰ ਸਵੇਰੇ 1 ਵਜੇ ਦੇ ਕਰੀਬ, ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ। ਭਾਜਪਾ ਦੀ ਸੂਚੀ 'ਚ ਰਮੇਸ਼ ਖੰਨਾ ਰਾਜੌਰੀ ਗਾਰਡਨ ਤੋਂ ਤੇ ਤਜਿੰਦਰ ਪਾਲ ਸਿੰਘ ਬੱਗਾ ਹਰੀ ਨਗਰ ਤੋਂ ਚੋਣ ਲੜਨਗੇ। ਸੰਜੇ ਗੋਇਲ, ਸ਼ਾਹਦਰਾ ਤੇ ਧਰਮਵੀਰ ਸਿੰਘ ਕਾਲਕਾਜੀ ਤੋਂ ਆਪਣੀ ਕਿਸਮਤ ਅਜ਼ਮਾਉਣਗੇ।
ਰਾਜੌਰੀ ਗਾਰਡਨ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਸੋਮਵਾਰ ਨੂੰ ਕਿਹਾ, "ਅਸੀਂ ਨਾਗਰਿਕਤਾ ਸੋਧ ਐਕਟ ਵਿੱਚ ਮੁਸਲਮਾਨਾਂ ਨੂੰ ਸ਼ਾਮਲ ਕਰਨ ਬਾਰੇ ਆਪਣਾ ਪੱਖ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ।" ਇਸ ਲਈ ਬੀਜੇਪੀ ਨਾਲ ਮਿਲ ਕੇ ਚੋਣ ਲੜਨ ਦੀ ਗੱਲ਼ ਟੁੱਟ ਗਈ ਹੈ।
ਅਕਾਲੀ ਦਲ ਦੀਆਂ ਸੀਟਾਂ 'ਤੇ ਬੀਜੇਪੀ ਨੇ ਉਤਾਰੇ ਆਪਣੇ ਜਰਨੈਲ
ਏਬੀਪੀ ਸਾਂਝਾ
Updated at:
21 Jan 2020 11:39 AM (IST)
ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿਧਾਨ ਸਭਾ ਚੋਣ ਨਾ ਲੜਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਗੱਠਜੋੜ ਦੀ ਭਾਈਵਾਲ ਭਾਜਪਾ ਨੇ ਅਕਾਲੀ ਦਲ ਨੂੰ ਦਿੱਤੀਆਂ ਸੀਟਾਂ ‘ਤੇ ਆਪਣੇ ਚਾਰ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ।
- - - - - - - - - Advertisement - - - - - - - - -