ਕੈਪਟਨ ਅਮਰਿੰਦਰ ਸਿੰਘ ਦਿੱਲੀ 'ਚ ਕਰਨਗੇ ਚੋਣ ਪ੍ਰਚਾਰ, ਅਕਾਲੀ ਦਲ ਕਰੇਗਾ ਘੇਰਾਬੰਦੀ
ਏਬੀਪੀ ਸਾਂਝਾ | 03 Feb 2020 12:05 PM (IST)
ਜਿਵੇਂ-ਜਿਵੇਂ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਚੋਣ ਪ੍ਰਚਾਰ ਦੇ ਆਖਰੀ ਸਟੇਜ 'ਤੇ ਪਹੁੰਚਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਮੈਦਾਨ 'ਚ ਉੱਤਰ ਕੇ ਚੋਣ ਪ੍ਰਚਾਰ ਕਰਨ ਜਾ ਰਹੇ ਹਨ।
ਚੰਡੀਗੜ੍ਹ: ਜਿਵੇਂ-ਜਿਵੇਂ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਚੋਣ ਪ੍ਰਚਾਰ ਦੇ ਆਖਰੀ ਸਟੇਜ 'ਤੇ ਪਹੁੰਚਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਮੈਦਾਨ 'ਚ ਉੱਤਰ ਕੇ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਕਾਂਗਰਸ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਸੀ, ਪਰ ਉਹ ਹੁਣ ਤੱਕ ਪ੍ਰਚਾਰ ਤੋਂ ਦੂਰ ਰਹੇ। ਕੈਪਟਨ ਅੱਜ ਸੋਮਵਾਰ ਚੋਣ ਪ੍ਰਚਾਰ ਲਈ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ। ਕੈਪਟਨ ਹੁਣ 5 ਫਰਵਰੀ ਤੱਕ ਦਿੱਲੀ 'ਚ ਰੈਲੀਆਂ ਤੇ ਰੋਡ ਸ਼ੋਅ 'ਚ ਹਿੱਸਾ ਲੈਣਗੇ। ਕੈਪਟਨ ਦਿੱਲੀ ਦੇ ਹਰੀਨਗਰ, ਕਾਲਕਾਜੀ ਸਮੇਤ ਹੋਰਨਾਂ ਸਿੱਖ ਬਹੁ ਵੱਸੋਂ ਵਾਲੇ ਹਲਕਿਆਂ ਦੀਆਂ ਸੀਟਾਂ 'ਤੇ ਚੋਣ ਪ੍ਰਚਾਰ ਕਰਨਗੇ। ਕੈਪਟਨ ਦੇ ਚੋਣ ਪ੍ਰਚਾਰ 'ਚ ਉਤਰਨ ਤੋਂ ਪਹਿਲਾਂ ਅਕਾਲੀ ਦਲ ਨੇ ਆਪਣੀ ਭਾਈਵਲ ਭੀਜੇਪੀ ਦਾ ਸਮਰਥਨ ਕਰਨ ਲਈ ਉਨ੍ਹਾਂ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 1984 ਦੇ ਸਿੱਖ ਦੰਗਿਆਂ 'ਤੇ ਕੈਪਟਨ ਨੂੰ ਘੇਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।