ਇੱਕ ਵਾਰ ਫੇਰ ਪ੍ਰਵਾਸੀ ਮਜ਼ਦੂਰਾਂ ਦਾ ਦੁੱਖ ਵੰਡਦੇ ਨਜ਼ਰ ਆਏ ਰਾਹੁਲ ਗਾਂਧੀ, ਫਲਾਈਓਵਰ ‘ਤੇ ਨਾਲ ਕੀਤੀ ਮੁਲਾਕਾਤ

ਏਬੀਪੀ ਸਾਂਝਾ Updated at: 16 May 2020 07:09 PM (IST)

ਪ੍ਰਵਾਸੀ ਮਜ਼ਦੂਰਾਂ ਨੇ ਰਾਹੁਲ ਨਾਲ ਆਪਣਾ ਦੁੱਖ ਸਾਂਝਾ ਕੀਤਾ। ਰਾਹੁਲ ਗਾਂਧੀ ਦੇ ਆਉਣ ਤੋਂ ਬਾਅਦ ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਚੌਧਰੀ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਵਰਕਰਾਂ ਕੋਲ ਆਏ ਅਤੇ ਉਨ੍ਹਾਂ ਨੂੰ ਕਾਰ ਰਾਹੀਂ ਭੇਜਿਆ।

NEXT PREV
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (rahul gandhi) ਨੇ ਦਿੱਲੀ ‘ਚ ਕੁਝ ਪ੍ਰਵਾਸੀ ਮਜ਼ਦੂਰਾਂ (migrant laborer) ਨਾਲ ਮੁਲਾਕਾਤ ਕੀਤੀ। ਰਾਹੁਲ ਦਿੱਲੀ ਦੇ ਸੁਖਦੇਵ ਵਿਹਾਰ ਫਲਾਈਓਵਰ (Sukhdev Vihar Flyover) ‘ਤੇ ਮਿਲਣ ਲਈ ਆਏ ਸੀ। ਮਜ਼ਦੂਰਾਂ ਨੇ ਰਾਹੁਲ ਨਾਲ ਆਪਣਾ ਦੁੱਖ ਸਾਂਝਾ ਕੀਤਾ। ਰਾਹੁਲ ਗਾਂਧੀ ਦੇ ਆਉਣ ਤੋਂ ਬਾਅਦ ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਚੌਧਰੀ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਵਰਕਰਾਂ ਕੋਲ ਆਏ ਅਤੇ ਉਨ੍ਹਾਂ ਨੂੰ ਕਾਰ ਰਾਹੀਂ ਭੇਜਿਆ।



ਸਰਕਾਰ ਨੇ ਸਿੱਧੇ ਤੌਰ ‘ਤੇ ਲੋਕਾਂ ਦੇ ਖਾਤੇ ਵਿੱਚ ਪੈਸੇ ਲਗਾਏ- ਰਾਹੁਲ ਗਾਂਧੀ

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਰਾਹੁਲ ਗਾਂਧੀ ਨੇ ਕੋਰੋਨਾਵਾਇਰਸ ਮਹਾਮਾਰੀ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਤਕ ‘ਇਨਸਾਫ’ ਸਕੀਮ ਦੀ ਤਰਜ਼ 'ਤੇ ਮਦਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨਰਿੰਦਰ ਮੋਦੀ ਸਰਕਾਰ ਨੂੰ ਆਰਥਿਕ ਪੈਕੇਜ ‘ਚ ਮੁੜ ਵਿਚਾਰ ਕਰਨ ਅਤੇ ਲੋਕਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਲੌਤਡਾਊਨ ਨੂੰ ਸੂਝ ਅਤੇ ਸਾਵਧਾਨੀ ਨਾਲ ਖੋਲ੍ਹਣ ਦੀ ਲੋੜ ਹੈ। ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਆਰਥਿਕਤਾ ਵਿੱਚ ਆਉਣ ਵਾਲੇ ‘ਤੂਫਾਨ’ ਦਾ ਮੁਕਾਬਲਾ ਕਰਨ ਲਈ ਤਿਆਰੀ ਕੀਤੀ ਜਾਣੀ ਚਾਹੀਦੀ ਹੈ।


ਜਿਹੜਾ ਪੈਕੇਜ ਹੋਣਾ ਚਾਹੀਦਾ ਸੀ ਉਹ ਕਰਜ਼ੇ ਦਾ ਪੈਕੇਜ ਨਹੀਂ ਹੋਣਾ ਚਾਹੀਦਾ ਸੀ। ਮੈਂ ਇਸ ਬਾਰੇ ਨਿਰਾਸ਼ ਹਾਂ। ਅੱਜ, ਸਿੱਧੇ ਤੌਰ ‘ਤੇ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬਾਂ ਦੇ ਖਾਤੇ ਵਿੱਚ ਪੈਸੇ ਪਾਉਣ ਦੀ ਜ਼ਰੂਰਤ ਹੈ। ਤੁਸੀਂ (ਸਰਕਾਰ) ਕਰਜ਼ਾ ਦਿੰਦੇ ਹੋ, ਪਰ ਭਾਰਤ ਮਾਤਾ ਨੂੰ ਆਪਣੇ ਬੱਚਿਆਂ ਨਾਲ ਪੈਸੇ ਕਮਾਉਣ ਵਾਲੇ ਕੰਮ ਨਹੀਂ ਕਰਨੇ ਚਾਹੀਦੇ, ਉਨ੍ਹਾਂ ਨੂੰ ਸਿੱਧੇ ਆਪਣੀਆਂ ਜੇਬਾਂ ‘ਚ ਪੈਸੇ ਦੇਣੇ ਚਾਹੀਦੇ ਹਨ। ਇਸ ਸਮੇਂ ਗਰੀਬ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਦੀ ਜ਼ਰੂਰਤ ਨਹੀਂ, ਉਨ੍ਹਾਂ ਨੂੰ ਪੈਸਿਆਂ ਦੀ ਜ਼ਰੂਰਤ ਹੈ।- ਰਾਹੁਲ ਗਾਂਧੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

- - - - - - - - - Advertisement - - - - - - - - -

© Copyright@2024.ABP Network Private Limited. All rights reserved.