ਪੜਚੋਲ ਕਰੋ
Advertisement
ਨਾਗਰਿਕਤਾ ਕਾਨੂੰਨ ਖਿਲਾਫ ਮੁੜ ਉਭਲਿਆ ਭਾਰਤ
ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਜਪੁਰ 'ਚ ਪੱਥਰਬਾਜ਼ੀ ਹੋਈ ਹੈ। ਮੌਜਪੁਰ ਜਾਫਰਾਬਾਦ ਨਜ਼ਦੀਕ ਹੈ, ਜਿੱਥੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਜਾਫਰਾਬਾਦ 'ਚ ਹੋ ਰਹੇ ਪ੍ਰਦਰਸ਼ਨ ਦੇ ਵਿਰੋਧ 'ਚ ਮੌਜਪੁਰ 'ਚ ਪ੍ਰਦਰਸ਼ਨ ਹੋ ਰਹੇ ਹਨ।
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਜਪੁਰ 'ਚ ਪੱਥਰਬਾਜ਼ੀ ਹੋਈ ਹੈ। ਮੌਜਪੁਰ ਜਾਫਰਾਬਾਦ ਨਜ਼ਦੀਕ ਹੈ, ਜਿੱਥੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਜਾਫਰਾਬਾਦ 'ਚ ਹੋ ਰਹੇ ਪ੍ਰਦਰਸ਼ਨ ਦੇ ਵਿਰੋਧ 'ਚ ਮੌਜਪੁਰ 'ਚ ਪ੍ਰਦਰਸ਼ਨ ਹੋ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਸੀਏਏ ਦੇ ਸਮਰਥਕਾਂ ਤੇ ਵਿਰੋਧੀਆਂ ਦਰਮਿਆਨ ਪੱਥਰਬਾਜ਼ੀ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਹਾਲਾਤ 'ਤੇ ਕਾਬੂ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ।Delhi: Stone pelting between two groups in Maujpur area, tear gas shells fired by Police. pic.twitter.com/Yj3mCFSsYk
— ANI (@ANI) February 23, 2020
ਉੱਧਰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ 'ਚ ਵੀ ਅੱਜ ਹਿੰਸਕ ਪ੍ਰਦਰਸ਼ਨ ਦੇਖਣ ਨੂੰ ਮਿਲੇ। ਇਸ ਦੌਰਾਨ ਵੀ ਪਥਰਬਾਜ਼ੀ ਦੀ ਖ਼ਬਰ ਸਾਹਮਣੇ ਆਈ। ਪੁਲਿਸ ਦੀਆਂ ਕੁੱਝ ਗੱਡੀਆਂ ਦੀ ਤੋੜਭੰਨ ਕੀਤੀ ਗਈ ਤੇ ਕੁਝ ਪੁਲਿਸ ਕਰਮੀ ਜ਼ਖਮੀ ਵੀ ਹੋ ਗਏ। ਹਾਲਾਤ 'ਤੇ ਕਾਬੂ ਪਾਉਣ ਲਈ ਪੁਲਿਸ ਵਲੋਂ ਲਾਠੀਚਾਰਜ ਵੀ ਕੀਤਾ ਗਿਆ। ਦੱਸ ਦਈਏ ਕਿ ਦਿੱਲੀ ਦੇ ਸ਼ਾਹੀਨ ਬਾਗ 'ਚ ਪਿਛਲੇ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਸੀਏਏ ਖ਼ਿਲਾਫ ਲੋਕ ਧਰਨੇ 'ਤੇ ਬੈਠੇ ਹੋਏ ਹਨ।Security Update Entry & exit gates of Maujpur-Babarpur are closed.
— Delhi Metro Rail Corporation (@OfficialDMRC) February 23, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਜਲੰਧਰ
ਪੰਜਾਬ
Advertisement