Education Loan Information:
Calculate Education Loan EMIਦਿੱਲੀ ਸਰਕਾਰ ਨੇ 11 ਮਈ ਤੋਂ 30 ਜੂਨ ਤੱਕ ਕੀਤਾ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਏਬੀਪੀ ਸਾਂਝਾ | 06 May 2020 07:53 PM (IST)
ਆਰਡਰ ‘ਚ ਕਿਹਾ ਗਿਆ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਗਤੀਵਿਧੀ ਲਈ ਸਕੂਲ ਨਹੀਂ ਬੁਲਾਇਆ ਜਾਣਾ ਚਾਹੀਦਾ ਹੈ। ਕੋਰੋਨਾਵਾਇਰਸ ਦੇ ਸੰਕਰਮਣ ਦੇ ਜੋਖਮ ਦੇ ਮੱਦੇਨਜ਼ਰ ਇਹ ਕਿਹਾ ਗਿਆ ਹੈ।
ਸੰਕੇਤਕ ਤਸਵੀਰ
ਨਵੀਂ ਦਿੱਲੀ: ਦਿੱਲੀ ਸਰਕਾਰ ਨੇ 11 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਐਲਾਨਣ ਦੇ ਆਦੇਸ਼ ਜਾਰੀ ਕੀਤੇ ਹਨ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦੇ ਸਾਰੇ ਸਕੂਲ 23 ਮਾਰਚ ਤੋਂ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤੇ ਗਏ ਹਨ ਅਤੇ ਇਹ ਤਾਲਾ 17 ਮਈ ਤੱਕ ਜਾਰੀ ਰਹੇਗਾ। ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਕਿਸੇ ਗਤੀਵਿਧੀ ਲਈ ਨਹੀਂ ਬੁਲਾਇਆ ਜਾਣਾ ਚਾਹੀਦਾ-ਆਦੇਸ਼ ਇਸ ਸਾਲ ਵੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ 11 ਮਈ ਤੋਂ 30 ਜੂਨ ਤੱਕ ਆਮ ਵਾਂਗ ਰਹਿਣਗੀਆਂ, ਪਰ ਕੋਰੋਨਾ ਸੰਕਟ ਦੇ ਮੱਦੇਨਜ਼ਰ ਬੱਚਿਆਂ ਨੂੰ ਕਿਸੇ ਵੀ ਗਤੀਵਿਧੀ ਲਈ ਨਾ ਬੁਲਾਉਣ ਲਈ ਕਿਹਾ ਗਿਆ ਹੈ। ਦਿੱਲੀ ਵਿੱਚ ਕੋਵਿਡ -19 ਦੇ ਪੰਜ ਹਜ਼ਾਰ ਤੋਂ ਵੱਧ ਮਾਮਲੇ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ (ਸ਼ਾਮ 7 ਵਜੇ ਤੱਕ) ਕੌਮੀ ਰਾਜਧਾਨੀ ‘ਚ ਹੁਣ ਤੱਕ ਕੋਰੋਨਾਵਾਇਰਸ ਦੇ 5104 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 1468 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਹੁਣ ਤੱਕ 64 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਦਿੱਲੀ ਵਿਚ 206 ਨਵੇਂ ਮਾਮਲੇ ਸਾਹਮਣੇ ਆਏ। ਕੱਲ੍ਹ ਤੱਕ ਦਿੱਲੀ ਵਿੱਚ ਕੁੱਲ 67852 ਟੈਸਟ ਲਏ ਗਏ।