ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਈਬੀ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਐਲਾਨ ਕੀਤਾ ਕਿ ਦਿੱਲੀ ਸਰਕਾਰ ਉਸਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦੇਵੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ, “ਅੰਕਿਤ ਸ਼ਰਮਾ ਆਈਬੀ ਦਾ ਬਹਾਦਰ ਅਧਿਕਾਰੀ ਸੀ। ਦੰਗਿਆਂ 'ਚ ਉਸ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਦੇਸ਼ ਨੂੰ ਉਨ੍ਹਾਂ ‘ਤੇ ਮਾਣ ਹੈ। ਦਿੱਲੀ ਸਰਕਾਰ ਨੇ ਫੈਸਲਾ ਲਿਆ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਦਾ ਭੱਤਾ ਮਿਲੇਗਾ ਤੇ ਉਨ੍ਹਾਂ ਦੇ ਪਰਿਵਾਰ ਦੇ ਇੱਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ। ਪ੍ਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ।” ਦੱਸ ਦੇਈਏ ਕਿ ਆਈਬੀ ਕਰਮੀ ਅੰਕਿਤ ਸ਼ਰਮਾ ਦੇ ਕਤਲ ਕੇਸ ਦੀ ਜਾਂਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਕਰੇਗੀ।
ਉੱਤਰ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ 'ਚ ਦਿੱਲੀ ਪੁਲਿਸ ਨੇ ਹੁਣ ਤੱਕ 230 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਹਨ। ਇਸ ਦੇ ਨਾਲ ਹੀ ਹੁਣ ਤੱਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਸੂਤਰਾਂ ਮੁਤਾਬਕ ਬਹੁਤੇ ਲੋਕਾਂ ਦੀ ਮੌਤ ਗੋਲੀਆਂ ਨਾਲ ਜ਼ਖ਼ਮੀ ਹੋਣ ਕਾਰਨ ਹੋਈ ਹੈ। ਹਿੰਸਾ ਦੌਰਾਨ ਗੋਲੀਆਂ ਚਲਾਈਆਂ ਗਈਆਂ। ਪੁਲਿਸ ਇਸ ਦੀ ਜਾਂਚ ਕਰੇਗੀ। ਇਸ ਕੇਸ 'ਚ 150 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ (ਗ੍ਰਿਫ਼ਤਾਰ ਜਾਂ ਨਜ਼ਰਬੰਦ) ਕੀਤਾ ਗਿਆ ਹੈ।
ਕੇਜਰੀਵਾਲ ਦਾ ਐਲਾਨ: ਦੰਗਿਆਂ 'ਤੇ ਮਰੇ ਆਈਬੀ ਕਰਮਚਾਰੀ ਦੇ ਪਰਿਵਾਰ ਨੂੰ ਕਰੋੜ ਰੁਪਏ ਮੁਆਵਜ਼ਾ, ਇੱਕ ਮੈਂਬਰ ਨੂੰ ਨੌਕਰੀ
ਏਬੀਪੀ ਸਾਂਝਾ
Updated at:
02 Mar 2020 05:14 PM (IST)
ਅਰਵਿੰਦ ਕੇਜਰੀਵਾਲ ਨੇ ਆਈਬੀ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ। ਇਸ ਦੇ ਨਾਲ, ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਦਿੱਲੀ ਸਰਕਾਰ ਵੱਲੋਂ ਸਰਕਾਰੀ ਨੌਕਰੀ ਦਿੱਤੀ ਜਾਏਗੀ।
- - - - - - - - - Advertisement - - - - - - - - -