ਨਵੀਂ ਦਿੱਲੀ: ਦਿੱਲੀ ਦੰਗਿਆਂ ਬਾਰੇ ਕਾਂਗਰਸ ਦੀ ਫੈਕਟ ਫਾਈਡਿੰਗ ਟੀਮ ਨੇ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਮੁਕੁਲ ਵਾਸਨਿਕ ਨੇ ਕਿਹਾ ਕਿ ਭਾਜਪਾ ਨੇਤਾ ਅਨੁਰਾਗ ਠਾਕੁਰ, ਕਪਿਲ ਮਿਸ਼ਰਾ, ਪ੍ਰਵੇਸ਼ ਵਰਮਾ, ਅਭੈ ਵਰਮਾ ਖਿਲਾਫ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਦਿੱਲੀ ਚੋਣਾਂ ਵਿੱਚ ਅਮਿਤ ਸ਼ਾਹ ਨੇ ਆਪਣੇ ਭਾਸ਼ਨ ਵਿੱਚ ਸ਼ਾਹੀਨ ਬਾਗ ਲਈ ਸ਼ਰਮਸਾਰ ਕਰਨ ਦੀ ਗੱਲ ਕੀਤੀ।

ਮੁਕੁਲ ਵਾਸਨਿਕ ਨੇ ਕਿਹਾ ਕਿ ਜੋ ਦੇਖਿਆ ਗਿਆ ਉਹ ਬਹੁਤ ਡਰਾਉਣਾ ਸੀ। ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਧਰਮ ਦੇ ਨਾਂ 'ਤੇ ਧਰੁਵੀਕਰਨ ਕਰਨਾ ਭਾਜਪਾ ਦੀ ਮੁੱਢਲੀ ਸੋਚ ਹੈ। ਭਾਜਪਾ ਬੇਰੁਜ਼ਗਾਰੀ ਵਰਗੇ ਮੁੱਦਿਆਂ ਤੋਂ ਇਸ ਧਿਆਨ ਨੂੰ ਹਟਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।

ਕਾਂਗਰਸ ਨੇ ਕਿਹਾ ਕਿ ਜੇ ਅਸੀਂ ਕਹੀਏ ਕਿ ਇੱਕ ਵਾਰ ਫਿਰ ਸਰਕਾਰ ਰਾਜਧਰਮ ਨੂੰ ਪੂਰਾ ਕਰਨ 'ਚ ਅਸਫਲ ਰਹੀ ਹੈ, ਤਾਂ ਇਹ ਗਲਤ ਨਹੀਂ ਹੋਵੇਗਾ। 26 ਫਰਵਰੀ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਉਦੋਂ ਤਕ ਪ੍ਰਧਾਨ ਮੰਤਰੀ ਦਾ ਕੋਈ ਬਿਆਨ ਨਹੀਂ ਆਉਂਦਾ। ਅਗਲੇ ਦਿਨ ਰਾਸ਼ਟਰਪਤੀ ਨੂੰ ਮਿਲਦਿਆਂ, ਕਾਂਗਰਸ ਨੇ ਗ੍ਰਹਿ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਕਿਉਂਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੇ ਸੀ।

ਕਾਂਗਰਸ ਨੇ ਕਿਹਾ ਕਿ ਦਿੱਲੀ ਹਿੰਸਾ ਦੀ ਜਾਂਚ ਲਈ ਦੋ ਐਸਆਈਟੀਜ ਦਾ ਗਠਨ ਕੀਤਾ ਗਿਆ ਹੈ ਪਰ ਅਸੀਂ ਮੰਗ ਕਰਦੇ ਹਾਂ ਕਿ ਇੱਕ ਸੁਤੰਤਰ ਨਿਆਂਇਕ ਜਾਂਚ ਕੀਤੀ ਜਾਵੇ ਤਾਂ ਜੋ ਦੰਗਿਆਂ ਦੀ ਸੱਚਾਈ ਸਾਹਮਣੇ ਆ ਸਕੇ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਆਪਣੀ ਡਿਊਟੀ ਨਹੀਂ ਨਿਭਾਈ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਨੇ ਕਿਹਾ ਕਿ ਪੁਲਿਸ ਚੁੱਪ ਰਹੀ।

ਇਸ ਦੇ ਨਾਲ ਹੀ ਕਾਂਗਰਸ ਨੇ ਕਿਹਾ ਕਿ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਦਿੱਲੀ ਚੋਣਾਂ ਵਿੱਚ ਲੀਡਰਸ਼ਿਪ ‘ਤੇ ਭਰੋਸਾ ਜਤਾਇਆ, ਪਰ ਦੰਗਿਆਂ ਦੌਰਾਨ ਕੇਜਰੀਵਾਲ ਨੇ ਜ਼ਿੰਮੇਵਾਰੀ ਨਾਲ ਕੋਈ ਕਦਮ ਨਹੀਂ ਚੁੱਕਿਆ। ਦਿੱਲੀ ਪੁਲਿਸ ਦੇ ਅਨੁਸਾਰ ਦੰਗਿਆਂ ‘ਚ 53 ਮੌਤਾਂ ਹੋਈਆਂ, 200 ਤੋਂ ਵੱਧ ਜ਼ਖਮੀ ਤੇ 2200 ਲੋਕ ਗ੍ਰਿਫ਼ਤਾਰ ਕੀਤੇ ਗਏ। ਪੁਲਿਸ ਦੀ ਕਾਰਵਾਈ ਅਜੇ ਵੀ ਜਾਰੀ ਹੈ।