ਦਿੱਲੀ ਪੁਲਿਸ ਮੁਤਾਬਕ 630 ਵਿਅਕਤੀਆਂ ਨੂੰ ਗ੍ਰਿਫ਼ਤਾਰ (ਗ੍ਰਿਫ਼ਤਾਰ ਜਾਂ ਹਿਰਾਸਤ 'ਚ ਲਿਆ ਗਿਆ ਹੈ) ਕੀਤਾ ਗਿਆ ਹੈ। ਪੁਲਿਸ ਅਨੁਸਾਰ ਇਹ ਅੰਕੜਾ ਹੋਰ ਵੀ ਵਧੇਗਾ। ਉੱਤਰ ਪੂਰਬੀ ਦਿੱਲੀ ਵਿਚ ਸਥਿਤੀ ਆਮ ਹੈ। ਜਾਂਚ ਦਾ ਕੰਮ ਸ਼ੁਰੂ ਹੋ ਗਿਆ ਹੈ।
ਹਿੰਸਾ ਦਾ ਪ੍ਰਭਾਵ ਵਾਲਾ ਖੇਤਰ: ਦਿੱਲੀ ਪੁਲਿਸ ਦੇ ਪੀਆਰਓ ਐਮਐਮ ਰੰਧਾਵਾ ਨੇ ਕਿਹਾ ਕਿ ਫੋਰੈਂਸਿਕ ਟੀਮ ਨੇ ਕ੍ਰਾਈਮ ਸੀਨ ਦਾ ਦੌਰਾ ਕੀਤਾ। ਇਸਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਵਿਸ਼ੇਸ਼ ਜਾਂਚ ਟੀਮ ਸਬੂਤ ਇਕੱਠੀ ਕਰ ਰਹੀ ਹੈ। ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਹਿੰਸਾ ਵਿੱਚ 250 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼: ਹਿੰਸਾ ਦੇ ਖੇਤਰਾਂ 'ਚ ਭਾਰੀ ਸੁਰੱਖਿਆ ਬਲ ਤਾਇਨਾਤ ਹਨ। ਹਾਲਾਂਕਿ, ਨਮਾਜ਼ ਦੇ ਮੱਦੇਨਜ਼ਰ ਹਿੰਸਾ ਪ੍ਰਭਾਵਿਤ ਉੱਤਰੀ ਪੂਰਬੀ ਜ਼ਿਲ੍ਹਾ ਦਿੱਲੀ ਦੇ ਖਜੂਰੀ ਖਾਸ ਅਤੇ ਦਿਆਲਪੁਰ ਖੇਤਰਾਂ 'ਚ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਿਆ ਸੀ।
ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਨੇ ਲੋਕਾਂ ਨੂੰ ਸਮਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪੁਲਿਸ ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ 'ਚ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ। ਲੋਕਾਂ ਦੇ ਦਿਲਾਂ 'ਚ ਫੈਲੇ ਡਰ ਨੂੰ ਮਿਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।