ਪੜਚੋਲ ਕਰੋ
ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਬੀਜੇਪੀ ਦੇ ਓਬੀਸੀ ਸੈੱਲ ਵਲੋਂ ਪ੍ਰਦਰਸ਼ਨ
ਭਾਰਤੀ ਜਨਤਾ ਪਾਰਟੀ ਦੇ ਓਬੀਸੀ ਸੈੱਲ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਮੁੱਖ ਦਫਤਰ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਦੇ ਕੇਸ ਵਿੱਚ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ।

ਸੰਕੇਤਕ ਤਸਵੀਰ
ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਓਬੀਸੀ ਸੈੱਲ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਮੁੱਖ ਦਫਤਰ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਦੇ ਕੇਸ ਵਿੱਚ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ।
ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪੇਂਦਰ ਸਿੰਗਲ ਨੇ ਦੋਸ਼ ਲਾਇਆ ਕਿ ਸਰਕਾਰ ਇਸ ਕੇਸ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ ਹੈ ਅਤੇ ਪਹਿਲਾਂ ਵੀ ਉਹ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਦੇ ਬਾਹਰ ਧਾਰਨਾ ਦੇ ਚੁਕੇ ਹਨ।
ਅੱਜ ਇੱਕ ਵਾਰ ਫਿਰ ਪਾਰਟੀ ਦੇ ਓਬੀਸੀ ਸੈੱਲ ਦੀ ਤਰਫੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਆਪਣਾ ਰਵੱਈਆ ਨਹੀਂ ਬਦਲਦੀ ਤਾਂ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਲੋਕਾਂ ਨਾਲ ਉਹ ਸੜਕਾਂ 'ਤੇ ਵੀ ਉਤਰਣਗੇ।
ਹੋਰ ਪੜ੍ਹੋ























