ਫਰੀਦਕੋਟ: ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਦੇ ਕੇਸ ਦੇ ਮੁਲਜ਼ਮ ਡੇਰਾ ਪ੍ਰੇਮੀਆਂ ਨੂੰ ਅੱਜ ਫਰੀਦਕੋਟ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ। ਜਾਣਕਾਰੀ ਦਿੰਦੇ ਹੋਏ ਬਚਾਅ ਪੱਖ ਦੇ ਵਕੀਲ ਵਿਨੋਦ ਮੌਂਗਾ ਨੇ ਦੱਸਿਆ ਕਿ ਸਰੂਪ ਚੋਰੀ ਦੇ ਮਾਮਲੇ ਵਿੱਚ ਸੱਤ ਵਿਅਕਤੀਆਂ ਨੂੰ ਐਸਆਈਟੀ ਵੱਲੋਂ ਮੁਲਜ਼ਮ ਬਣਾਇਆ ਗਿਆ ਸੀ, ਜਿਸ ਵਿੱਚ ਸੰਨੀ ਕਾਂਡਾ ਤੇ ਸ਼ਕਤੀ ਸਿੰਘ ਪਹਿਲਾਂ ਹੀ ਜ਼ਮਾਨਤ ’ਤੇ ਚੱਲ ਰਹੇ ਸੀ। ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
ਜਦਕਿ ਬਾਕੀ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਨਿਆਇਕ ਹਿਰਾਸਤ 'ਚ ਹਨ, ਜਿਨ੍ਹਾਂ ਨੂੰ ਅੱਜ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਇਸ ਕੇਸ 'ਚ ਆਪਣੀ ਜਾਂਚ ਮੁਕੰਮਲ ਕਰ ਲਈ ਹੈ। ਇਸ ਬਾਰੇ ਸਾਡੀ ਤਰਫ਼ੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਹੈ, ਜਿਸ ਦਾ ਅਜੇ ਫੈਸਲਾ ਨਹੀਂ ਹੋਇਆ ਹੈ। ਅਜੇ ਤੱਕ ਐਸਆਈਟੀ ਵੱਲੋਂ ਉਨ੍ਹਾਂ ਖ਼ਿਲਾਫ਼ ਕੋਈ ਹੋਰ ਸਬੂਤ ਪੇਸ਼ ਨਹੀਂ ਕੀਤੇ ਜਾ ਸਕਦੇ, ਜੋ ਇਹ ਸਾਬਤ ਕਰ ਸਕਣ ਕਿ ਇਨ੍ਹਾਂ ਵੱਲੋਂ ਸਰੂਪ ਚੋਰੀ ਕੀਤੇ ਗਏ ਸੀ।
ਸਿੱਖ ਨੌਜਵਾਨਾਂ ਖਿਲਾਫ UAPA ਤਹਿਤ ਕੇਸਾਂ ਦਾ ਮਾਮਲਾ ਸ਼੍ਰੀ ਅਕਾਲ ਤਖਤ 'ਤੇ ਪਹੁੰਚਿਆ, ਸੁਖਪਾਲ ਖਹਿਰਾ ਨੇ ਉਠਾਈ ਆਵਾਜ਼
ਉਨ੍ਹਾਂ ਕਿਹਾ ਕਿ ਇਸ ਮਾਮਲਾ ਸਾਡੀ ਤਰਫੋਂ ਅਰਜ਼ੀ ਦਾਇਰ ਕਰ ਉਨ੍ਹਾਂ ਵਿਰੁੱਧ ਪੇਸ਼ ਚਲਾਨ ਨੂੰ ਡਿਸਮਿਸ ਕਰਨ ਤੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਕਿਉਂਕਿ ਸੀਬੀਆਈ ਪਹਿਲਾਂ ਹੀ ਇਸ ਕੇਸ ਦੀ ਜਾਂਚ ਕਰ ਰਹੀ ਹੈ ਤੇ ਦੋ ਜਾਂਚ ਏਜੰਸੀਆਂ ਇਕ ਕੇਸ 'ਚ ਇਨ੍ਹਾਂ ਸਾਰਿਆਂ ਦੀ ਜਾਂਚ ਨਹੀਂ ਕਰ ਸਕਦੀਆਂ। ਇਹ ਦਲੀਲ ਪੇਸ਼ ਕੀਤੀ ਗਈ ਸੀ ਜਿਸ ਦੇ ਅਧਾਰ 'ਤੇ ਇਨ੍ਹਾਂ ਪੰਜਾਂ ਨੂੰ ਜ਼ਮਾਨਤ ਮਿਲ ਗਈ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਮਾਮਲੇ 'ਚ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ
ਏਬੀਪੀ ਸਾਂਝਾ
Updated at:
27 Jul 2020 05:58 PM (IST)
ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਦੇ ਕੇਸ ਦੇ ਮੁਲਜ਼ਮ ਡੇਰਾ ਪ੍ਰੇਮੀਆਂ ਨੂੰ ਅੱਜ ਫਰੀਦਕੋਟ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ।
- - - - - - - - - Advertisement - - - - - - - - -