ਜਲੰਧਰ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਚਰਨਜੀਤ ਸਿੰਘ ਚੰਨੀ ਵੱਲੋਂ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ-ਮਹਾਂਪੁਰਸ਼ਾਂ ਵੱਲੋਂ ਆਸ਼ੀਰਵਾਦ ਲਿਆ ਗਿਆ। ਇਸ ਦੌਰਾਨ ਉਨਾਂ ਨਾਲ ਓਪੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੀ ਮੌਜੂਦ ਰਹੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਈ ਵੱਡੇ ਵਾਅਦੇ ਕੀਤੇ। ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਬੋਲਦਿਆਂ ਵਾਅਦਾ ਕੀਤਾ ਕਿ ਡੇਰੇ ਨਾਲ ਲੱਗਦੀ 101 ਏਕੜ ਜ਼ਮੀਨ ਪੰਜਾਬ ਸਰਕਾਰ ਖ਼ਰੀਦ ਕੇ ਦੇਵੇਗੀ। 


 


ਇਸਦੇ ਨਾਲ ਹੀ ਚੰਨੀ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਡਾ. ਬੀਆਰ ਅੰਬੇਡਕਰ ਮਿਊਜ਼ੀਅਮ ਬਣਾਉਣ ਦੀ ਘੋਸ਼ਣਾ ਕੀਤੀ। ਚੰਨੀ ਨੇ ਕਿਹਾ ਕਿ ਹਰ ਗਰੀਬ ਚਾਹੇ ਉਹ ਕਿਸੇ ਵੀ ਜਾਤੀ ਦਾ ਹੋਏ, ਉਹ ਇਹ ਯਾਦ ਰੱਖਣ ਕਿ ਉਨਾਂ ਦਾ ਭਰਾ ਮੁੱਖ ਮੰਤਰੀ ਦੀ ਕੁਰਸੀ 'ਤੇ ਹੈ। ਜੋ ਕੰਮ ਹੈ ਮੈਨੂੰ ਦੱਸਣ। ਮੇਰਾ ਵਿਜਨ ਸਭ ਨੂੰ ਆਤਮਨਿਰਭਰ ਬਣਾਉਣਾ ਹੈ। 


 


20 ਤਾਰੀਖ਼ ਨੂੰ ਸਹੁੰ ਚੁੱਕਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੀ ਪਹਿਲੀ ਫੇਰੀ ਦੌਰਾਨ ਪਹਿਲਾ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਰਾਮ ਤੀਰਥ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ। ਇਸ ਦੇ ਬਾਅਦ ਚਰਨਜੀਤ ਸਿੰਘ ਚੰਨੀ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦੇਣ ਪਹੁੰਚੇ ਸੀ।


 


Sukhbir Badal to Channi: ਸੁਖਬੀਰ ਬਾਦਲ ਨੇ ਚਰਨਜੀਤ ਚੰਨੀ ਨੂੰ ਯਾਦ ਕਰਵਾਏ ਵਾਅਦੇ, ਧੜਾ-ਧੜ ਪਾਈਆਂ ਫੇਸਬੁੱਕ ਪੋਸਟਾਂ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904