ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਸੰਗਠਨਾਂ ਨੇ ਅੱਜ ਸ਼੍ਰੋਮਣੀ ਕਮੇਟੀ ਖ਼ਿਲਾਫ਼ ਹੈਰੀਟੇਜ ਸਟਰੀਟ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਿੱਖ ਸੰਗਠਨਾਂ ਦੇ ਆਗੂਆਂ ਦਾ ਕਹਿਣਾ ਸੀ ਕਿ ਇਹ ਧਰਨਾ ਉਨ੍ਹਾਂ ਵੱਲੋਂ ਸੰਕੇਤਕ ਰੂਪ ਵਿੱਚ ਕੀਤਾ ਗਿਆ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਨੂੰ ਲਾਪਤਾ ਸਰੂਪਾਂ ਦੀ ਜਾਣਕਾਰੀ ਦੇਣਾ ਕਿਸੇ ਨੂੰ ਵੀ ਜ਼ਰੂਰੀ ਨਹੀਂ ਸਮਝਦੀ।




ਇਸ ਬਾਰੇ ਨੂੰ ਜਾਣਨ ਦਾ ਅਧਿਕਾਰ ਸਭ ਨੂੰ ਹੈ। ਉਨ੍ਹਾਂ ਕਿਹਾ ਨਾ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ ਤੇ ਜਦੋਂ ਸਤਿਕਾਰ ਕਮੇਟੀ ਵੱਲੋਂ ਧਰਨਾ ਲਾਇਆ ਗਿਆ ਤਾਂ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ।



ਇੰਨਾ ਹੀ ਨਹੀਂ ਬਲਕਿ ਸਤਿਕਾਰ ਕਮੇਟੀ ਦੇ ਸਿੱਖਾਂ 'ਤੇ ਹੀ ਸਿਰਫ ਕੇਸ ਦਰਜ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ 'ਚ ਜੇਕਰ ਜਲਦ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਨ੍ਹਾਂ ਦਾ ਪ੍ਰਦਰਸ਼ਨ ਹੋਰ ਵੀ ਤੇਜ਼ ਹੋਵੇਗਾ।