ਫਿਰੋਜ਼ਪੁਰ: ਪੰਜਾਬ 'ਚ ਜਲਦ ਹੀ ਨਗਰ ਪੰਚਾਇਤ ਤੇ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫਿਰੋਜ਼ਪੁਰ ਦੇ ਸ਼ਹਿਰੀ ਹਲਕੇ 'ਚ ਪਾਰਟੀ ਵਰਕਰਾਂ ਨੂੰ ਮਿਲੇ। ਫਿਰੋਜ਼ਪੁਰ 'ਚ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਜਿਸ 'ਚ ਵੱਡੀ ਗਿਣਤੀ 'ਚ ਭਾਜਪਾ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਤੇ ਨਗਰ ਕਾਉਂਸਿਲ ਦੀਆਂ ਚੋਣਾਂ ਵਿੱਚ ਅਕਾਲੀ ਦਲ ਵੱਡੀ ਭੂਮਿਕਾ ਨਿਭਾਏਗਾ ਤੇ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦੀ ਜ਼ਮਾਨਤ ਤੱਕ ਜ਼ਬਤ ਹੋ ਜਾਵੇਗੀ। ਸੀ ਵੋਟਰ ਦੇ ਸਰਵੇਖਣ 'ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਘੱਟ ਪਸੰਦ ਕਰਦੇ ਹਨ ਤਾਂ ਇਸ ਗੱਲ ਦਾ ਹਿਸਾਬ ਲਾਇਆ ਜਾ ਸਕਦਾ ਹੈ ਕਿ ਕਾਂਗਰਸ ਦੀ ਸਥਿਤੀ ਕੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਉਥੇ ਹੀ ਸੁਖਬੀਰ ਬਾਦਲ ਨੇ ਐਨਆਈਏ ਵੱਲੋਂ ਨੋਟਿਸ ਭੇਜਣ ਦੇ ਮਾਮਲੇ ਵਿੱਚ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਤਾਂ ਖ਼ਾਲਸਾ ਏਡ ਨੂੰ ਵੀ ਨੋਟਿਸ ਭੇਜਿਆ ਜਿਸ ਨੇ ਪੂਰੀ ਦੁਨੀਆਂ ਵਿੱਚ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ ਜੋ ਬਹੁਤ ਬੁਰੀ ਗੱਲ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ