ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਇਸ ਚੋਣ ਵਿੱਚ ਸੀਐਮ ਕੈਂਡੀਡੇਟ (CM Candidate ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ) ਦਾ ਚਿਹਰਾ ਪਹਿਲਾਂ ਤੋਂ ਹੀ ਤੈਅ ਕਰ ਲਿਆ ਜਾਵੇਗਾ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਸੰਭਾਵੀ ਸੀਐਮ ਕੈਂਡੀਡੇਟ ਪੰਜਾਬੀ ਹੀ ਹੋਵੇਗਾ ਤੇ ਇਸ ਦਾ ਐਲਾਨ ਚੋਣਾਂ ਤੋਂ ਪਹਿਲਾਂ ਹੀ ਕਰ ਦਿੱਤਾ ਜਾਵੇਗਾ।
ਇਸ ਦੌਰਾਨ ਭਗਵੰਤ ਮਾਨ ਨੇ FCI (ਭਾਰਤੀ ਖ਼ੁਰਾਕ ਨਿਗਮ- Food Corporation of India) ਦੇ ਉਸ ਪ੍ਰਸਤਾਵ ਦੀ ਨਿਖੇਧੀ ਕੀਤੀ ਹੈ; ਜਿਸ ਵਿੱਚ ਕਿਹਾ ਗਿਆ ਹੈ ਕਿ ਕਣਕ ਤੇ ਝੋਨੇ ਦੀ ਖ਼ਰੀਦ ਲਈ ਨਮੀ ਨੂੰ 14 ਫ਼ੀ ਸਦੀ ਤੋਂ ਘਟਾ ਕੇ 12 ਫ਼ੀਸਦੀ ਕੀਤਾ ਜਾਵੇ।
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਕਾਰਣ ਕਿਸਾਨਾਂ ਨੂੰ ਪਰੇਸ਼ਾਨ ਕਰਨ ਦੀ ਰਣਨੀਤੀ ਤਿਆਰ ਕਰ ਰਹੀ ਹੈ। ਇਹੋ ਕਾਰਣ ਹੈ ਕਿ ਕਿਸਾਨਾਂ ਦੀਆਂ ਫ਼ਸਲਾਂ ਨੂੰ ਖ਼ਰੀਦਣ ਦੇ ਨਿਯਮ ਸਖ਼ਤ ਕੀਤੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਐੱਫ਼ਸੀਆਈ ਦੇ ਨਵੇਂ ਖ਼ਰੀਦ ਨਿਯਮਾਂ ਨਾਲ ਕਿਸਾਨਾਂ ਦੀ ਪਰੇਸ਼ਾਨੀ ਵਧੇਗੀ।
ਭਗਵੰਤ ਮਾਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਪਿੱਛੇ ਜਿਹੇ ਇੱਕ ਨੋਟੀਫ਼ਿਕੇਸ਼ਨ ਜਾਰੀ ਕੇ ਕਿਹਾ ਹੈ ਕਿ MSP ਕੇਵਲ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੀ ਜ਼ਮੀਨ ਦਾ ਰਿਕਾਰਡ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨ ਲੀਜ਼ ਉੱਤੇ ਜ਼ਮੀਨ ਲੈ ਕੇ ਖੇਤੀ ਕਰਦੇ ਹਨ ਤੇ ਇੰਝ ਉਹ ਪਰੇਸ਼ਾਨ ਹੋਣਗੇ।
https://play.google.com/store/
https://apps.apple.com/in/app/