ਪੜਚੋਲ ਕਰੋ

ਵੱਡੀ ਖ਼ਬਰ: 25 ਮਈ ਤੋਂ ਦੇਸ਼ ‘ਚ ਘਰੇਲੂ ਉਡਾਣਾਂ ਸ਼ੁਰੂ, ਹਰਦੀਪ ਸਿੰਘ ਪੁਰੀ ਨੇ ਕੀਤਾ ਐਲਾਨ

ਦੱਸ ਦੇਈਏ ਕਿ ਦੇਸ਼ ਵਿੱਚ ਲਾਗੂ ਹੋਣ ਵਾਲਾ ਲੌਕਡਾਊਨ-4, 31 ਮਈ ਤੱਕ ਹੈ ਪਰ ਇਸ ਸਮੇਂ ਦੌਰਾਨ ਘਰੇਲੂ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਨਵੀਂ ਦਿੱਲੀ: ਦੇਸ਼ ਵਿਚ ਘਰੇਲੂ ਉਡਾਣਾਂ (Domestic Flights) 25 ਮਈ ਤੋਂ ਸ਼ੁਰੂ ਹੋਣਗੀਆਂ। ਸ਼ਹਿਰੀ ਹਵਾਬਾਜ਼ੀ ਮੰਤਰੀ (Civil Aviation Minister ) ਹਰਦੀਪ ਸਿੰਘ ਪੁਰੀ (Hardeep Puri) ਨੇ ਕਿਹਾ ਕਿ ਸਾਰੇ ਹਵਾਈ ਅੱਡਿਆਂ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਵਿਸ਼ੇਸ਼ ਸੰਚਾਲਨ ਵਿਧੀ ਮੰਤਰਾਲੇ ਵੱਲੋਂ ਵੱਖਰੇ ਤੌਰ ‘ਤੇ ਜਾਰੀ ਕੀਤੀ ਗਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ, “ਘਰੇਲੂ ਉਡਾਣਾਂ 25 ਮਈ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਸਾਰੇ ਹਵਾਈ ਅੱਡਿਆਂ ਨੂੰ 25 ਮਈ ਤੋਂ ਸੇਵਾ ਕਰਨ ਲਈ ਤਿਆਰ ਰਹਿਣ ਲਈ ਸੂਚਿਤ ਕੀਤਾ ਗਿਆ ਹੈ।” ਹਰਦੀਪ ਸਿੰਘ ਪੁਰੀ ਦਾ ਟਵੀਟ:
ਇਸ ਤੋਂ ਪਹਿਲਾਂ 15 ਮਈ ਨੂੰ ਏਅਰਪੋਰਟ ਅਥਾਰਟੀ ਆਫ਼ ਇੰਡੀਆ (AAI) ਨੇ ਯਾਤਰੀਆਂ ਲਈ ਕੁਝ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸੀ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਛੇ-ਪੁਆਇੰਟ ਗਾਈਡਲਾਈਨ ਜਾਰੀ ਕੀਤੀ ਗਈ ਹੈ। ਜਿਸ ਵਿਚ 'ਅਰੋਗਿਆ ਸੇਤੂ ਐਪ' ਨੂੰ ਡਾਊਨਲੋਡ ਕਰਨਾ, ਵੈਬ-ਚੈੱਕਿਨ ਤੇ ਬੋਰਡਿੰਗ ਪਾਸ ਦਾ ਪ੍ਰਿੰਟ ਆਊਟ ਲਾਜ਼ਮੀ ਹੈ। 1. ਏਏਆਈ ਨੇ ਆਪਣੇ ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਹੈ ਕਿ ਯਾਤਰੀਆਂ ਲਈ ਅਰੋਗਿਆ ਸੇਤੂ ਐਪ ਨੂੰ ਡਾਊਨਲੋਡ ਕਰਨਾ ਲਾਜ਼ਮੀ ਹੋਵੇਗਾ। 2. ਮਾਸਕ ਪਹਿਨਣ ਸਣੇ ਹੋਰ ਸੁਰੱਖਿਆ ਉਪਾਅ ਕਰਨੇ ਜ਼ਰੂਰੀ ਹੋਣਗੇ। 3. ਯਾਤਰੀਆਂ ਨੂੰ 4 ਫੁੱਟ ਯਾਨੀ ਸਮਾਜਕ ਦੂਰੀਆਂ ਦੀ ਸਾਂਭ-ਸੰਭਾਲ ਰੱਖਣੀ ਪਏਗੀ। 4. ਬੋਰਡਿੰਗ ਕਾਰਡ ਨੂੰ ਪ੍ਰਿੰਟ ਕਰਨ ਦੀ ਬਜਾਏ ਵੈਬ ਚੈੱਕ ਇਨ ਕੀਤਾ ਜਾਵੇਗਾ ਅਤੇ ਇਸਦਾ ਪ੍ਰਿੰਟ ਆਉਟ ਰੱਖਣਾ ਪਏਗਾ। 5. ਸਮੇਂ-ਸਮੇਂ 'ਤੇ ਮੁਸਾਫਰਾਂ ਨੂੰ ਆਪਣੇ ਹੱਥ ਧੋਣੇ ਜਾਂ ਸਾਫ ਕਰਨੇ ਜ਼ਰੂਰੀ ਹਨ। ਇੱਕ 350 ਮਿਲੀ ਸੈਨੀਟਾਈਜ਼ਰ ਬੋਤਲ ਹਰ ਸਮੇਂ ਮੁਸਾਫਰ ਕੋਲ ਹੋਣੀ ਚਾਹੀਦੀ ਹੈ। 6. ਯਾਤਰੀਆਂ ਨੂੰ ਹਵਾਈ ਅੱਡੇ ਦੇ ਸਟਾਫ ਨਾਲ ਸਹਿਯੋਗ ਕਰਨਾ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget