ਡਾ. ਮਨਮੋਹਨ ਸਿੰਘ ਏਮਜ਼ ‘ਚ ਭਰਤੀ, ਅੱਧਾ ਦਰਜਨ ਡਾਕਟਰਾਂ ਦੀ ਟੀਮ ਇਲਾਜ ‘ਚ ਜੁਟੀ

ਏਬੀਪੀ ਸਾਂਝਾ Updated at: 11 May 2020 09:01 AM (IST)

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ਦੀ ਸਮੱਸਿਆ ਤੋਂ ਬਾਅਦ ਐਤਵਾਰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾ. ਮਨਮੋਹਨ ਸਿੰਘ ਦੇ ਨਜ਼ਦੀਕੀ ਸੂਤਰ ਅਨੁਸਾਰ ਉਨ੍ਹਾਂ ਦੀ ਸਥਿਤੀ ਸਥਿਰ ਹੈ

NEXT PREV
ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ਦੀ ਸਮੱਸਿਆ ਤੋਂ ਬਾਅਦ ਐਤਵਾਰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾ. ਮਨਮੋਹਨ ਸਿੰਘ ਦੇ ਨਜ਼ਦੀਕੀ ਸੂਤਰ ਅਨੁਸਾਰ ਉਨ੍ਹਾਂ ਦੀ ਸਥਿਤੀ ਸਥਿਰ ਹੈ ਅਤੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।

ਏਮਜ਼ ਦੇ ਸੂਤਰਾਂ ਅਨੁਸਾਰ ਐਤਵਾਰ ਸ਼ਾਮ ਕਰੀਬ 8:45 ਵਜੇ ਮਨਮੋਹਨ ਸਿੰਘ ਨੂੰ ਏਮਜ਼ ਲਿਆਂਦਾ ਗਿਆ, ਜਿਥੇ ਉਨ੍ਹਾਂ ਨੂੰ ਹਾਰਟ ਐਂਡ ਬ੍ਰੈਸਟ ਵਿਭਾਗ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਅਤੇ ਜਾਂਚ ਸ਼ੁਰੂ ਕੀਤੀ ਗਈ। ਏਮਜ਼ ਦੇ ਸੀਨੀਅਰ ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ਹੇਠ ਅੱਧੀ ਦਰਜਨ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ।

ਸੂਤਰਾਂ ਅਨੁਸਾਰ ਮੁਢਲੀ ਜਾਂਚ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਇੱਕ ਵੱਖਰੇ ਕਮਰੇ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

ਪੀਐਮ ਮੋਦੀ ਦੀ ਅੱਜ ਮੁੱਖ ਮੰਤਰੀਆਂ ਨਾਲ ਅਹਿਮ ਬੈਠਕ, ਕੋਰੋਨਾ ਖ਼ਿਲਾਫ਼ ਜੰਗ ਲਈ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾ

Boys Locker Room ਨੂੰ ਲੈ ਕੇ ਵੱਡਾ ਖ਼ੁਲਾਸਾ! ਨਾਬਾਲਿਗ ਲੜਕੀ ਨੇ ਘੜੀ ਗੈਂਗਰੇਪ ਦੀ ਕਹਾਣੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿਟਰ 'ਤੇ ਸਿਹਤਮੰਦ ਹੋਣ ਦੀ ਕਾਮਨਾ ਕਰਦਿਆਂ ਲਿਖਿਆ,

ਮੈਂ ਡਾ. ਮਨਮੋਹਨ ਸਿੰਘ ਜੀ ਦੀ ਸਿਹਤ ਨੂੰ ਲੈ ਕੇ ਬਹੁਤ ਚਿੰਤਤ ਹਾਂ। ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਣਗੇ। ਪੂਰਾ ਭਾਰਤ ਆਪਣੇ ਸਾਬਕਾ ਪ੍ਰਧਾਨ ਮੰਤਰੀ ਲਈ ਅਰਦਾਸ ਕਰ ਰਿਹਾ ਹੈ।-


ਕਾਂਗਰਸ ਪਾਰਟੀ ਨੇ ਟਵਿੱਟਰ 'ਤੇ ਲਿਖਿਆ ਕਿ

ਅਸੀਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਜਲਦੀ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।-


ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕਮਲਨਾਥ ਨੇ ਕਿਹਾ,

ਸਾਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਬੀਮਾਰ ਹੋਣ ਬਾਰੇ ਜਾਣਕਾਰੀ ਮਿਲੀ ਹੈ। ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।-


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

- - - - - - - - - Advertisement - - - - - - - - -

© Copyright@2024.ABP Network Private Limited. All rights reserved.