ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਕਾਰਨ ਐਤਵਾਰ ਰਾਤ 8:45 ਵਜੇ ਕਾਰਡੀਏਕ ਸੈਂਟਰ ਦਾਖਲ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਨੂੰ ਦੋ ਦਿਨਾਂ ਲਈ ਏਮਜ਼ (AIIMS)  ਦੇ ਆਈਸੀਯੂ ‘ਚ ਦਾਖਲ ਕਰਵਾਇਆ ਗਿਆ ਹੈ। ਸੀਨੀਅਰ ਕਾਰਡੀਓਲੋਜੀ ਡਾਕਟਰ ਦੀ ਅਗਵਾਈ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾ. ਮਨਮੋਹਨ ਸਿੰਘ ਦੀ ਕੋਰੋਨਾ ਜਾਂਚ ਵੀ ਕੀਤੀ ਗਈ, ਜੋ ਕਿ ਨੈਗੇਟਿਵ ਦੱਸੀ ਗਈ ਹੈ। ਉਥੇ ਹੀ ਹੁਣ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੈ।




ਏਮਜ਼ ਅਨੁਸਾਰ ਡਾ. ਮਨਮੋਹਨ ਸਿੰਘ ਦੀ ਸਥਿਤੀ ਸਥਿਰ ਹੈ ਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਤੇ ਉਨ੍ਹਾਂ ਨੂੰ ਆਈਸੀਯੂ ਤੋਂ ਪ੍ਰਾਈਵੇਟ ਵਾਰਡ 'ਚ ਸ਼ਿਫਟ ਕਰ ਦਿੱਤਾ ਗਿਆ ਹੈ। 

ਏਮਜ਼ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਲਕਾ ਬੁਖਾਰ ਵੀ ਸੀ। ਇਸ ਕਰਕੇ ਉਨ੍ਹਾਂ ਦੇ ਕੋਵਿਡ ਦੀ ਜਾਂਚ ਕੀਤੀ ਗਈ ਪਰ ਹੁਣ ਉਨ੍ਹਾਂ ਨੂੰ ਬੁਖਾਰ ਨਹੀਂ।

ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ!

ਦੱਸ ਦਈਏ ਕਿ 2009 ‘ਚ ਏਮਜ਼ ‘ਚ ਹੀ ਉਨ੍ਹਾਂ ਦੀ ਕੋਰੋਨਰੀ ਬਾਈਪਾਸ ਸਰਜਰੀ ਕੀਤੀ ਗਈ ਸੀ। ਡਾ. ਮਨਮੋਹਨ ਸਿੰਘ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁਕੇ ਹਨ। ਇਸ ਸਮੇਂ ਉਹ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਉਹ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ।

ਲੁਧਿਆਣਾ 'ਚ ਆਰਪੀਐਫ ਦੇ 14 ਜਵਾਨ ਕੋਰੋਨਾ ਪੌਜ਼ੇਟਿਵ

ਡਾ. ਮਨਮੋਹਨ ਸਿੰਘ ਦੀ ਹਾਲਤ ਵਿਗੜਨ ਤੋਂ ਬਾਅਦ ਬਹੁਤ ਸਾਰੇ ਨੇਤਾਵਾਂ ਨੇ ਟਵੀਟ ਕਰਕੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਕਾਂਗਰਸ ਦੇ ਟਵੀਟਰ ਹੈਂਡਲ ਨੇ ਟਵੀਟ ਕੀਤਾ “ਅਸੀਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ।”

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ