ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਫਿਰੋਜ਼ਪੁਰ 'ਚ 7 ਕਿਲੋ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫਤਾਰ, ਕੌਮਾਂਤਰੀ ਬਾਜ਼ਾਰ 'ਚ ਕੀਮਤ 35 ਕਰੋੜ ਤੋਂ ਵੀ ਵੱਧ
ਪਾਕਿਸਤਾਨ ਵੱਲੋਂ ਨਸ਼ੇ ਦੀ ਖੇਪ ਭਾਰਤ 'ਚ ਲਗਾਤਾਰ ਦਾਖਲ ਕਰਵਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਬਦਸਤੂਰ ਜਾਰੀ ਹਨ। ਇਸੇ ਕੜੀ ਦੇ ਤਹਿਤ ਅੱਜ ਇਕ ਵਾਰ ਫਿਰ ਪਾਕਿਸਤਾਨ ਤੋਂ ਤਸਕਰੀ ਹੋ ਕੇ ਭਾਰਤ 'ਚ ਪਹੁੰਚੀ ਕਰੀਬ 7 ਕਿਲੋ 110 ਗ੍ਰਾਮ ਹੈਰੋਇਨ ਬੀਐਸਐਫ ਅਤੇ ਨਾਰਕੋਟਿਕ ਸੈੱਲ ਫਿਰੋਜ਼ਪੁਰ ਨੇ ਬਰਾਮਦ ਕੀਤੀ ਹੈ। ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਸਾਢੇ 35 ਕਰੋੜ ਰੁਪਏ ਤੋਂ ਉਪਰ ਦੀ ਕੀਮਤ ਦੱਸੀ ਜਾ ਰਹੀ ਹੈ।
heroin
ਫਿਰੋਜ਼ਪੁਰ: ਪਾਕਿਸਤਾਨ ਵੱਲੋਂ ਨਸ਼ੇ ਦੀ ਖੇਪ ਭਾਰਤ 'ਚ ਲਗਾਤਾਰ ਦਾਖਲ ਕਰਵਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਬਦਸਤੂਰ ਜਾਰੀ ਹਨ। ਇਸੇ ਕੜੀ ਦੇ ਤਹਿਤ ਅੱਜ ਇਕ ਵਾਰ ਫਿਰ ਪਾਕਿਸਤਾਨ ਤੋਂ ਤਸਕਰੀ ਹੋ ਕੇ ਭਾਰਤ 'ਚ ਪਹੁੰਚੀ ਕਰੀਬ 7 ਕਿਲੋ 110 ਗ੍ਰਾਮ ਹੈਰੋਇਨ ਬੀਐਸਐਫ ਅਤੇ ਨਾਰਕੋਟਿਕ ਸੈੱਲ ਫਿਰੋਜ਼ਪੁਰ ਨੇ ਬਰਾਮਦ ਕੀਤੀ ਹੈ। ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਸਾਢੇ 35 ਕਰੋੜ ਰੁਪਏ ਤੋਂ ਉਪਰ ਦੀ ਕੀਮਤ ਦੱਸੀ ਜਾ ਰਹੀ ਹੈ।
ਸੀਨੀਅਰ ਕਪਤਾਨ ਪੁਲਿਸ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਹੈਰੋਇਨ ਦੀ ਖੇਪ ਲਿਜਾ ਕੇ ਨੌਜਵਾਨਾਂ ਨੂੰ ਵੇਚਦਾ ਹੈ, ਜਿਸ ਆਧਾਰ 'ਤੇ ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਉਸ ਪਾਸੋਂ ਕਰੀਬ 7 ਕਿਲੋ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਐਸਪੀ ਨੇ ਦੱਸਿਆ ਕਿ ਦੋਸ਼ੀ ਨੂੰ ਹੈਰੋਇਨ ਸਮੇਤ ਪਿੰਡ ਮਧਰੇ ਤੋਂ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ।
ਉਸ ਦੀ ਨਿਸ਼ਾਨਦੇਹੀ 'ਤੇ ਹਿੰਦ ਪਾਕਿ ਸਰਹੱਦ 'ਤੇ ਸਥਿਤ ਬੀਐਸਐਫ ਜਲਾਲਾਬਾਦ ਦੀ ਚੌਕੀ ਸੰਤੋਖ ਸਿੰਘ ਵਾਲਾ ਦੇ ਖੇਤਰ 'ਚ ਬੀਐਸਐਫ ਨਾਲ ਮਿਲ ਕੇ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਕੰਢਿਆਲੀ ਤਾਰੋਂ ਪਾਰ ਭਾਰਤ ਖੇਤਰ 'ਚ ਹੈਰੋਇਨ ਬਰਾਮਦ ਹੋਈ। ਇਸ ਦਾ ਵਜ਼ਨ 7 ਕਿੱਲੋ ਪਾਇਆ ਗਿਆ। ਉਨ੍ਹਾਂ ਕਿਹਾ ਕਿ ਫੜੇ ਗਏ ਮੁਲਜ਼ਮ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਆਸ ਹੈ। ਹੁਣ ਦੋਸ਼ੀ ਤੋਂ ਸਖਤੀ ਨਾਲ ਪੁੱਛਗਿੱਛ ਕਰਕੇ ਤਸਕਰਾਂ ਦੀ ਚੈਨ ਨੂੰ ਤੋੜਿਆ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)