ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਸੁਖਬੀਰ ਸਿੰਘ ਨਾਂ ਦੇ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਮੁਤਾਬਕ ਉਨ੍ਹਾਂ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਸੁਖਬੀਰ ਨੂੰ ਆਉਂਦੇ ਹੋਏ ਦੇਖਿਆ।


ਪੁਲਿਸ ਨੂੰ ਦੇਖ ਕੇ ਸੁਖਬੀਰ ਨੇ ਜੇਬ 'ਚ ਪਿਆ ਹੈਰੋਇਨ ਦਾ ਪੈਕੇਟ ਸੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਨੇ ਬੀਟੈੱਕ ਕੀਤੀ ਹੋਈ ਹੈ ਤੇ ਆਈਲੈਟਸ 'ਚ ਵੀ 7 ਬੈਂਡ ਹਾਸਲ ਕੀਤੇ ਹੋਏ ਹਨ।

iPhone 12: ਭਾਰਤ 'ਚ iPhone ਬਣਾਉਣ ਦੀ ਤਿਆਰੀ 'ਚ Apple, ਅਗਲੇ ਸਾਲ ਹੋ ਸਕਦੀ ਸ਼ੁਰੂਆਤ

ਉਹ ਵਿਦੇਸ਼ ਜਾਣਾ ਚਾਹੁੰਦਾ ਹੈ, ਜਿਸ ਕਰਕੇ ਪੈਸੇ ਇਕੱਠੇ ਕਰਨ ਲਈ ਉਹ ਇਹ ਸਭ ਕਰਨ ਲੱਗ ਪਿਆ। ਸੁਖਬੀਰ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਸੁਖਬੀਰ ਕਿਥੋਂ ਹੈਰੋਇਨ ਲੈ ਕੇ ਆਇਆ ਸੀ ਤੇ ਕਿੱਥੇ ਸਪਲਾਈ ਕਰਨ ਜਾ ਰਿਹਾ ਸੀ।

Gold Price Today: ਜਾਣੋ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਅੱਜ ਕੀ ਹੋਇਆ ਬਦਲਾਅ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ