ਲੁਧਿਆਣਾ: ਐਂਟੀ ਨਾਰਕੋਟਿਕ ਸੈਲ ਲੁਧਿਆਣਾ ਪੁਲਿਸ ਨੇ ਭੈਣੀ ਸਾਹਿਬ ਚੰਡੀਗੜ੍ਹ ਰੋਡ ਸਥਿਤ ਨਾਕਾਬੰਦੀ ਦੌਰਾਨ ਹਰਿਆਣਾ ਦੀ ਐਂਬੂਲੈਂਸ ਨੂੰ ਰੋਕਿਆ। ਤਲਾਸ਼ੀ ਦੌਰਾਨ ਦੋ ਵਿਅਕਤੀਆਂ ਪਾਸੋਂ 230 ਪੇਟੀਆਂ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। 

 

ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਂਝੇ ਆਪਰੇਸ਼ਨ ਦੇ ਨਾਲ ਲੁਧਿਆਣਾ ਪੁਲਿਸ ਦੀ ਟੀਮ ਵੱਲੋਂ ਚੰਡੀਗੜ੍ਹ ਰੋਡ ਸਥਿਤ ਨਾਕਾਬੰਦੀ ਦੌਰਾਨ ਹਰਿਆਣਾ ਨੰਬਰ ਐਂਬੂਲੈਂਸ ਨੂੰ ਰੋਕਿਆ ਗਿਆ ਜਿਸ 'ਚ ਦੋ ਵਿਅਕਤੀ ਸਵਾਰ ਸੀ। 

 

ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਯੂਪੀ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਸਪਲਾਈ ਕਰਦੇ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।