ਪੜਚੋਲ ਕਰੋ
ਪੰਜਾਬ ‘ਚ ਕੋਰੋਨਾ ਦੇ ਕਹਿਰ ਸਖਤ ਹੋਈ ਸਰਕਾਰ, ਨਿਯਮ ਤੋੜਣ ਵਾਲਿਆਂ ਨੂੰ ਜਾਣੋ ਕਿੰਨਾ ਹੋਏਗੀ ਜ਼ੁਰਮਾਨਾ
ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਹਰ ਉਪਰਾਲਾ ਵਰਤ ਰਹੀ ਹੈ। ਪੰਜਾਬ ‘ਚ ਕੋਰੋਨਾ ਦੇ ਮਾਮਲੇ ਮੁੜ ਤੋਂ ਵੱਧਣ ਕਰਕੇ ਸੂਬਾ ਸਰਕਾਰ ਹੁਣ ਸਖ਼ਤ ਹੁੰਦੀ ਵਿਖਾਈ ਦੇ ਰਹੀ ਹੈ।

ਚੰਡੀਗੜ੍ਹ: ਸ਼ੁੱਕਰਵਾਰ ਨੂੰ ਕੋਰੋਨਾ (covid-19) ਹਿਦਾਇਤਾਂ ਦੀ ਉਲੰਘਣਾ (violation of covid-19 guidelines) ਕਰਨ ਸੰਬੰਧੀ ਮਾਮਲੇ ਦੇ ਜੁਰਮਾਨੇ (increase fine) ਵਿੱਚ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health minister Balbir Sidhu) ਨੇ ਸਿਹਤ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਹੈ। ਹੁਣ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜ਼ੁਰਮਾਨਾ ਭਰਵਾ ਹੋਵੇਗਾ ,ਜਦਕਿ ਪਹਿਲਾਂ 200 ਰੁਪਏ ਸੀ। ਉੱਥੇ ਹੀ ਜਨਤਕ ਥਾਵਾਂ ਉੱਤੇ ਥੁੱਕਣ ਵਾਲਿਆਂ ਨੂੰ ਪਹਿਲਾਂ 100 ਰੁਪਏ ਜ਼ੁਰਮਾਨਾ ਦੇਣਾ ਪੈਂਦਾ ਸੀ ਪਰ ਹੁਣ ਇਸ ਦੀ ਥਾਂ 500 ਰੁਪਏ ਜ਼ੁਰਮਾਨਾ ਦੇਣਾ ਪਵੇਗਾ। ਇਸ ਤੋਂ ਇਲਾਵਾ ਕੁਆਰੰਟਾਈਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਜ਼ੁਰਮਾਨੇ ਨੂੰ 500 ਰੁਪਏ ਤੋਂ ਵਧਾ ਕੇ 2 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ‘ਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਖਾਸਕਰ ਮੁੰਬਈ ਅਤੇ ਅਹਿਮਦਾਬਾਦ ਤੋਂ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ ਕਿਉਂਕਿ ਇੱਥੇ ਵੱਡੀ ਗਿਣਤੀ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਏ ਗਏ 72,468 ਨਮੂਨਿਆਂ ਚੋਂ ਸਿਰਫ਼ 2.8 ਫ਼ੀਸਦੀ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮੀਟਿੰਗ ‘ਚ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਰਿਪੋਰਟ ਕੀਤੇ ਗਏ ਜ਼ਿਆਦਾਤਰ ਮਾਮਲੇ ਦੂਸਰੇ ਸੂਬਿਆਂ ਅਤੇ ਦੇਸ਼ਾਂ ਦੀ ਟ੍ਰੈਵਲ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਇਸ ਵਾਇਰਸ ਦੇ ਸਮੂਹ ਵਿੱਚ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਤੌਰ ‘ਤੇ ਉੱਚ ਜੋਖ਼ਮ ਵਾਲੇ ਸੂਬਿਆਂ ਤੇ ਦੇਸ਼ਾਂ ਚੋਂ ਆਉਣ ਵਾਲੇ ਯਾਤਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















