ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ‘ਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਖਾਸਕਰ ਮੁੰਬਈ ਅਤੇ ਅਹਿਮਦਾਬਾਦ ਤੋਂ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ ਕਿਉਂਕਿ ਇੱਥੇ ਵੱਡੀ ਗਿਣਤੀ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਏ ਗਏ 72,468 ਨਮੂਨਿਆਂ ਚੋਂ ਸਿਰਫ਼ 2.8 ਫ਼ੀਸਦੀ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਮੀਟਿੰਗ ‘ਚ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਰਿਪੋਰਟ ਕੀਤੇ ਗਏ ਜ਼ਿਆਦਾਤਰ ਮਾਮਲੇ ਦੂਸਰੇ ਸੂਬਿਆਂ ਅਤੇ ਦੇਸ਼ਾਂ ਦੀ ਟ੍ਰੈਵਲ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਇਸ ਵਾਇਰਸ ਦੇ ਸਮੂਹ ਵਿੱਚ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਤੌਰ ‘ਤੇ ਉੱਚ ਜੋਖ਼ਮ ਵਾਲੇ ਸੂਬਿਆਂ ਤੇ ਦੇਸ਼ਾਂ ਚੋਂ ਆਉਣ ਵਾਲੇ ਯਾਤਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ।
ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904