ਨਵੀਂ ਦਿੱਲੀ: ਅੱਜ ਸਵੇਰੇ ਉੱਤਰ-ਪੂਰਬੀ ਭਾਰਤ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਅਸਾਮ ਦੇ ਸੋਨੀਤਪੁਰ ਵਿੱਚ ਆਇਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਅੱਜ ਸਵੇਰੇ 7:51 ਵਜੇ ਆਸਾਮ ਦੇ ਸੋਨੀਤਪੁਰ ਵਿੱਚ ਰਿਕਟਰ ਪੈਮਾਨੇ 'ਤੇ 6.4 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।