ਕਾਠਮੰਡੂ: ਨੇਪਾਲ ਦੇ ਪੋਖਾਰਾ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 5:42 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਲਾਮਜੰਗ ਜ਼ਿਲ੍ਹੇ ਦੇ ਭੁਲਭੁਲੇ ਵਿਖੇ ਸਥਿਤ ਸੀ। ਇਸ ਸਮੇਂ ਕੋਈ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।


 


ਨੇਪਾਲ ਵਿੱਚ ਭੂਚਾਲ ਦੇ ਝਟਕੇ ਸਰਹੱਦ ਨਾਲ ਲੱਗਦੇ ਬਿਹਾਰ ਵਿੱਚ ਵੀ ਮਹਿਸੂਸ ਕੀਤੇ ਗਏ ਹਨ। ਬਿਹਾਰ ਦੇ ਸਰਹੱਦੀ ਇਲਾਕਿਆਂ ਵਿੱਚ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ 28 ਅਪ੍ਰੈਲ ਨੂੰ ਕਾਠਮੰਡੂ ਘਾਟੀ 'ਚ ਰਿਕਟਰ ਪੈਮਾਨੇ ਤੇ 5.2 ਮਾਪ ਦਾ ਭੂਚਾਲ ਆਇਆ ਸੀ।