Earthquake : ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਅੰਡੇਮਾਨ ਅਤੇ ਨਿਕੋਬਾਰ, 5.0 ਰਿਕਟਰ ਸਕੇਲ ਰਹੀ ਤੀਬਰਤਾ
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਮੁਤਾਬਕ ਮੰਗਲਵਾਰ ਸਵੇਰੇ 5:57 ਮਿੰਟ 'ਤੇ ਟਾਪੂਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ 'ਚ ਅਜੇ ਤਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
Earthquake in Port Blair : ਪੋਰਟ ਬਲੇਅਰ (Port Blair) ਅਤੇ ਅੰਡੇਮਾਨ ਨਿਕੋਬਾਰ ਦੀਪ (Andaman Nikobar) ਸਮੂਹ ਤੋਂ 215 ਕਿਲੋਮੀਟਰ ਦੀ ਦੂਰੀ 'ਤੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 5.0 ਰਿਕਟਰ ਸਕੇਲ ਮਾਪੀ ਗਈ ਹੈ। ਰਾਸ਼ਟਰੀ ਭੂਚਾਲ (Earthquake) ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਮੁਤਾਬਕ ਮੰਗਲਵਾਰ ਸਵੇਰੇ 5:57 ਮਿੰਟ 'ਤੇ ਟਾਪੂਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ 'ਚ ਅਜੇ ਤਕ ਕਿਸੇ ਵੀ ਵਿਅਕਤੀ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਸ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਆਪਣੇ ਇੱਕ ਟਵੀਟ ਵਿੱਚ ਇਸ ਭੂਚਾਲ ਦੀ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 44 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਅੱਜ ਸਵੇਰੇ ਕਰੀਬ 3 ਵਜੇ ਪੋਰਟ ਬਲੇਅਰ ਤੋਂ 244 ਕਿਲੋਮੀਟਰ ਦੱਖਣ-ਪੂਰਬ ਵਿਚ 4.4 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਆਈਲੈਂਡ 'ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਜੰਮੂ-ਕਸ਼ਮੀਰ (Jammu Kashmir) 'ਚ ਘੱਟ ਤੀਬਰਤਾ ਵਾਲਾ ਭੂਚਾਲ
ਇਸ ਤੋਂ ਇਲਾਵਾ ਦੱਸਣਯੋਗ ਹੈ ਕਿ ਇੱਕ ਦਿਨ ਪਹਿਲਾਂ ਜੰਮੂ-ਕਸ਼ਮੀਰ (Jammu Kashmir) ਦੇ ਡੋਡਾ (Doda) ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਰਾਹਤ ਦੀ ਗੱਲ ਇਹ ਰਹੀ ਕਿ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਬੀਤੇ ਦਿਨੀਂ ਸੋਮਵਾਰ ਦੁਪਹਿਰ 12:12 ਵਜੇ ਡੋਡਾ ਜ਼ਿਲ੍ਹੇ ਵਿੱਚ ਭੂਚਾਲ ਦੇ ਘੱਟ ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਭੂਚਾਲ ਦਾ ਕੇਂਦਰ ਪੰਜ ਕਿਲੋਮੀਟਰ ਦੀ ਡੂੰਘਾਈ 'ਤੇ ਸੀ।