ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਬੀਜੇਪੀ ਨੇਤਾ ਅਨੁਰਾਗ ਠਾਕੁਰ ਤੇ ਪ੍ਰਵੇਸ਼ ਵਰਮਾ ਖ਼ਿਲਾਫ਼ ਵਿਵਾਦਪੂਰਨ ਬਿਆਨ ਦੇਣ ਲਈ ਸਖਤ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਨੂੰ ਨਿਰਦੇਸ਼ ਦਿੱਤੇ ਤੇ ਕਿਹਾ ਕਿ ਇਨ੍ਹਾਂ ਦੋਵਾਂ ਨੇਤਾਵਾਂ ਨੂੰ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਜਾਵੇ। ਦੱਸ ਦਈਏ ਕਿ ਪਿਛਲੇ ਦਿਨੀਂ ਭਾਜਪਾ ਦੇ ਦੋਵਾਂ ਸੰਸਦ ਮੈਂਬਰਾਂ ਨੇ ਦਿੱਲੀ 'ਚ ਚੋਣ ਪ੍ਰਚਾਰ ਦੌਰਾਨ ਬਹੁਤ ਭੜਕਾਉ ਬਿਆਨ ਦਿੱਤੇ ਹਨ।
ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਦੀ ਰਿਥਲਾ ਸੀਟ 'ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨਾਲ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ 'ਦੇਸ਼ ਦੇ ਗੱਦਾਰਾਂ ਨੂੰ ਗੋਲੀ ਮਾਰੋ' ਦੇ ਨਾਅਰੇ ਲਾਏ। ਇਸ ਦੇ ਨਾਲ ਹੀ ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ 40 ਦਿਨਾਂ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਸ਼ਾਹੀਨ ਬਾਗ ਖੇਤਰ 'ਚ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਵਿੱਚ ਟਿੱਪਣੀ ਕੀਤੀ ਸੀ।
ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਦਿੱਲੀ ਦੇ ਮਾਡਲ ਟਾਊਨ ਤੋਂ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ 'ਤੇ ਭੜਕਾਉ ਭਾਸ਼ਣ ਦੇਣ ਦੇ ਮਾਮਲੇ 'ਚ 48 ਘੰਟਿਆਂ ਲਈ ਮੁਹਿੰਮ 'ਤੇ ਰੋਕ ਲਾ ਦਿੱਤੀ ਸੀ। ਇਸ ਭਾਸ਼ਣ 'ਤੇ ਮਾਡਲ ਟਾਉਨ ਥਾਣੇ 'ਚ ਇੱਕ ਐਫਆਈਆਰ ਵੀ ਦਰਜ ਕੀਤੀ ਗਈ ਸੀ। ਉਨ੍ਹਾਂ ਟਵਿੱਟਰ 'ਤੇ ਕਿਹਾ ਸੀ ਕਿ 'ਆਪ' ਤੇ ਕਾਂਗਰਸ ਨੇ ਸ਼ਾਹੀਨ ਬਾਗ ਵਰਗਾ ਮਿੰਨੀ ਪਾਕਿਸਤਾਨ ਬਣਾਇਆ ਹੈ। ਇਸ ਦੇ ਜਵਾਬ 'ਚ ਹਿੰਦੁਸਤਾਨ 8 ਫਰਵਰੀ ਨੂੰ ਖੜ੍ਹੇ ਹੋਣਗੇ। ਜਦੋਂ ਗੱਦਾਰ ਭਾਰਤ 'ਚ ਪਾਕਿਸਤਾਨ ਨੂੰ ਉਭਾਰਨਗੇ। ਫਿਰ ਦੇਸ਼ ਭਗਤਾਂ ਦਾ ਭਾਰਤ ਖੜ੍ਹਾ ਹੋ ਜਾਵੇਗਾ। ਚੋਣ ਕਮਿਸ਼ਨ ਨੇ ਸਿੱਧਾ ਇਸ ਟਵੀਟ ਨੂੰ ਹਟਾਉਣ ਲਈ ਕਿਹਾ ਸੀ।
ਭੜਕਾਉ ਭਾਸ਼ਨ ਦੇਣ ਵਾਲੇ ਬੀਜੇਪੀ ਲੀਡਰਾਂ ਨੂੰ ਚੋਣ ਕਮਿਸ਼ਨ ਦਾ ਝਟਕਾ
ਏਬੀਪੀ ਸਾਂਝਾ
Updated at:
29 Jan 2020 02:38 PM (IST)
ਚੋਣ ਕਮਿਸ਼ਨ ਨੇ ਬੀਜੇਪੀ ਨੇਤਾ ਅਨੁਰਾਗ ਠਾਕੁਰ ਤੇ ਪ੍ਰਵੇਸ਼ ਵਰਮਾ ਖ਼ਿਲਾਫ਼ ਵਿਵਾਦਪੂਰਨ ਬਿਆਨ ਦੇਣ ਲਈ ਸਖਤ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਨੂੰ ਨਿਰਦੇਸ਼ ਦਿੱਤੇ ਤੇ ਕਿਹਾ ਕਿ ਇਨ੍ਹਾਂ ਦੋਵਾਂ ਨੇਤਾਵਾਂ ਨੂੰ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਜਾਵੇ।
- - - - - - - - - Advertisement - - - - - - - - -