ਨਵੀਂ ਦਿੱਲੀ: ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਦਿੱਲੀ ਵਿਧਾਨ ਸਭਾ ਚੋਣਾਂ ‘ਚ 48 ਘੰਟੇ ਪ੍ਰਚਾਰ ਨਹੀਂ ਕਰ ਸਕਣਗੇ। ਚੋਣ ਕਮਿਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਚੋਣ ਕਮਿਸ਼ਨ ਨੇ ਭਾਜਪਾ ਦੇ ਮਾਡਲ ਟਾਨ ਦੇ ਉਮੀਦਵਾਰ ਕਪਿਲ ਮਿਸ਼ਰਾ ‘ਤੇ 48 ਘੰਟੇ ਦੀ ਮੁਹਿੰਮ ‘ਤੇ ਰੋਕ ਲਗਾਈ ਹੈ।” ਇਹ ਕਾਰਵਾਈ ਵਿਵਾਦਤ ਟਵੀਟ ਕਰਕੇ ਕੀਤੀ ਗਈ ਹੈ।


ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਵਿਵਾਦਤ ਟਵੀਟ ਮਾਮਲੇ ‘ਚ ਕਪਿਲ ਮਿਸ਼ਰਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਕਪਿਲ ਮਿਸ਼ਰਾ ਨੇ ਆਪਣੇ ਵਿਵਾਦਤ ਟਵੀਟ ‘ਚ 8 ਫਰਵਰੀ ਨੂੰ ਦਿੱਲੀ ਚੋਣਾਂ ਨੂੰ ਭਾਰਤ ਬਨਾਮ ਪਾਕਿਸਤਾਨ ਮੁਕਾਬਲਾ ਕਰਾਰ ਦਿੱਤਾ ਸੀ।

ਚੋਣ ਕਮਿਸ਼ਨ ਦੇ ਅਧਿਕਾਰੀਆਂ ਦੇ ਨਿਰਦੇਸ਼ਾਂ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 125 ਤਹਿਤ ਮਾਡਲ ਟਾਨ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਹੈ।

ਹਾਲਾਂਕਿ ਟਵਿਟਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਵਿਵਾਦਿਤ ਟਵੀਟ ਨੂੰ ਡਿਲੀਟ ਦਿੱਤਾ। ਚੋਣ ਕਮਿਸ਼ਨ ਨੇ ਟਵਿੱਟਰ ਖਿਲਾਫ ਢੁਕਵੇਂ ਕਦਮ ਚੁੱਕਣ ਲਈ ਕਿਹਾ ਕਿਉਂਕਿ ਵਿਵਾਦਪੂਰਨ ਟਵੀਟ ਭਾਈਚਾਰਕ ਭਾਵਨਾਵਾਂ ਭੜਕਾ ਸਕਦੇ ਹਨ।