ਨਵੀ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਦੇ ਹੱਕ ਵਿੱਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਕੱਢੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਭਾਰਤ ਵਿੱਚ ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਹੋਈ ਹਿੰਸਕ ਝੜਪਾਂ ਦੌਰਾਨ ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਐਂਟੋਨੀਓ ਗੁਟਾਰੇਸ ਦੇ ਬੁਲਾਰੇ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ, ਇਕੱਤਰ ਹੋਣ ਦੀ ਆਜ਼ਾਦੀ ਤੇ ਅਹਿੰਸਾ ਦਾ ਸਤਿਕਾਰ ਕਰਨਾ ਜ਼ਰੂਰੀ ਹੈ।

ਦਿੱਲੀ ਪੁਲਿਸ ਨੇ ਹੁਣ ਤੱਕ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ 22 ਐਫਆਈਆਰ ਦਰਜ ਕੀਤੀਆਂ ਹਨ। ਨਵੀਂ ਦਿੱਲੀ ਵਿੱਚ ਹਿੰਸਾ ਦੇ ਸਵਾਲ 'ਤੇ, ਜਨਰਲ ਸਕੱਤਰ ਗੁਟਾਰੇਸ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ, “ਜਿਵੇਂ ਕਿ ਅਸੀਂ ਅਜਿਹੇ ਬਹੁਤ ਸਾਰੇ ਮਾਮਲਿਆਂ ਵਿੱਚ ਕਹਿੰਦੇ ਹਾਂ, ਮੈਂ ਸਮਝਦਾ ਹਾਂ ਕਿ ਸ਼ਾਂਤਮਈ ਪ੍ਰਦਰਸ਼ਨਾਂ, ਇਕੱਠ ਕਰਨ ਦੀ ਆਜ਼ਾਦੀ ਤੇ ਅਹਿੰਸਾ ਦਾ ਸਨਮਾਨ ਕਰਨਾ ਜ਼ਰੂਰੀ ਹੈ।”

ਦਿੱਲੀ ਹਿੰਸਾ 'ਚੋਂ ਸਾਹਮਣੇ ਆਈ ਕਿਸਾਨਾਂ ਦੀ ਇੱਕ ਹੋਰ ਖੂਬਸੂਰਤ ਤਸਵੀਰ, ਦੇਖੋ ਪੂਰੀ ਵੀਡੀਓ

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਾਲੀ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਵੱਡੀ ਗਿਣਤੀ 'ਚ ਕਿਸਾਨ ਵਿਰੋਧ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ 41 ਕਿਸਾਨ ਜਥੇਬੰਦੀਆਂ ਦੀ ਸਰਵਉੱਚ ਇਕਾਈ ਹੈ। ਕਿਸਾਨ ਮੋਰਚਾ ਨੇ ਟਰੈਕਟਰ ਪਰੇਡ ਦੌਰਾਨ ਹਿੰਸਾ ਕਰਨ ਵਾਲਿਆਂ ਤੋਂ ਆਪਣੇ ਆਪ ਨੂੰ ਅਲੱਗ ਕਰ ਦਿੱਤਾ ਅਤੇ ਦੋਸ਼ ਲਾਇਆ ਕਿ ਕੁਝ “ਸਮਾਜ ਵਿਰੋਧੀ ਅਨਸਰ” ਵਿਰੋਧ ਪ੍ਰਦਰਸ਼ਨ ਵਿੱਚ ਦਾਖਲ ਹੋਏ, ਨਹੀਂ ਤਾਂ ਪ੍ਰਦਰਸ਼ਨ ਸ਼ਾਂਤਮਈ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ