ਸੰਗਰੂਰ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਨੇ ਸੰਗਰੂਰ ਵਿੱਚ ਇੱਕ ਰੋਜ਼ਾ ਭੁੱਖ ਹੜਤਾਲ ਕਰਦਿਆਂ ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨ ਅੰਦੋਲਨ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਸਿੰਗਲਾ ਸੰਗਰੂਰ ਦੀ ਅਨਾਜ ਮੰਡੀ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਬੈਠੇ।




ਵਿਜੇਂਦਰ ਸਿੰਗਲਾ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਲਗਾਤਾਰ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ, ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਾਲ ਹੈ। ਇਸ ਕਾਰਨ ਸਾਡਾ ਫਰਜ਼ ਬਣਦਾ ਹੈ ਕਿ ਅੱਜ ਕਿਸਾਨ ਦਿਵਸ 'ਤੇ ਉਹ 1 ਦਿਨਾਂ ਭੁੱਖ ਹੜਤਾਲ 'ਤੇ ਬੈਠਣ ਤੇ ਕਿਸਾਨਾਂ ਨੂੰ ਸਹਿਯੋਗ ਦੇਣ।




ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਕਿਸਾਨਾਂ ਲਈ ਕੋਈ ਸਹੀ ਕਦਮ ਨਹੀਂ ਚੁੱਕ ਰਹੀ, ਤਾਂ ਪੰਜਾਬ ਦੇ ਲੋਕ ਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਪੰਜਾਬ ਦਾ ਹਰ ਵਿਅਕਤੀ, ਚਾਹੇ ਉਹ ਮਜ਼ਦੂਰ ਹੋਵੇ, ਦੁਕਾਨਦਾਰ ਹੋਵੇ ਜਾਂ ਕੋਈ ਵੀ ਵਿਅਕਤੀ ਤੇ ਖ਼ਾਸਕਰ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹਨ ਤੇ ਅੰਤ ਤੱਕ ਕਿਸਾਨਾਂ ਨਾਲ ਇਸ ਸੰਘਰਸ਼ ਵਿੱਚ ਸ਼ਾਮਲ ਰਹਿਣਗੇ।