ਪੜਚੋਲ ਕਰੋ

ਨਵੀਂ ਸਿੱਖਿਆ ਨੀਤੀ ਬਾਰੇ 10 ਵੱਡੀਆਂ ਗੱਲਾਂ, ਪ੍ਰਾਇਮਰੀ ਤੋਂ ਉੱਚ ਸਿੱਖਿਆ 'ਚ ਅਹਿਮ ਤਬਦੀਲੀਆਂ

ਦੇਸ਼ ਦੀ ਸਿੱਖਿਆ ਨੀਤੀ ਵਿੱਚ ਇਹ ਤਬਦੀਲੀਆਂ ਲਗਪਗ 34 ਸਾਲਾਂ ਬਾਅਦ ਕੀਤੀਆਂ ਗਈਆਂ ਹਨ। ਇੱਕ ਪਾਸੇ ਮੁੱਢਲੇ ਪੱਧਰ 'ਤੇ ਮਾਤ ਭਾਸ਼ਾ ਵਿੱਚ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਗ੍ਰੈਜੂਏਸ਼ਨ ਪੱਧਰ 'ਤੇ ਡਿਗਰੀ ਕੋਰਸ ਨੂੰ ਵਧਾ ਕੇ 4 ਸਾਲ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਬੁੱਧਵਾਰ 29 ਜੁਲਾਈ ਨੂੰ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਪ੍ਰਾਇਮਰੀ ਤੋਂ ਲੈ ਕੇ ਯੂਨੀਵਰਸਿਟੀ ਪੱਧਰ ਤੱਕ ਦੀ ਸਿੱਖਿਆ ਵਿੱਚ ਵਿਆਪਕ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਦੇਸ਼ ਵਿੱਚ ਸਿੱਖਿਆ ਦੀ ਜ਼ਿੰਮੇਵਾਰੀ ਲਈ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦਾ ਨਾਂ ਵੀ ਬਦਲ ਕੇ ਸਿੱਖਿਆ ਮੰਤਰਾਲਾ ਕਰ ਦਿੱਤਾ ਗਿਆ ਹੈ। ਨਵੀਂ ਸਿੱਖਿਆ ਨੀਤੀ ਵਿੱਚ ਵਿਵਹਾਰਕਤਾ ਤੇ ਹੁਨਰ ਦੇ ਵਿਕਾਸ 'ਤੇ ਜ਼ੋਰ ਦੇਣ ਦਾ ਦਾਅਵਾ ਕੀਤਾ ਗਿਆ ਹੈ। ਨਵੀਂ ਸਿੱਖਿਆ ਨੀਤੀ ਬਾਰੇ 10 ਖਾਸ ਗੱਲਾਂ- 1. ਘੱਟੋ-ਘੱਟ 5ਵੀਂ ਜਮਾਤ ਤਕ ਤੇ ਜੇ ਸੰਭਵ ਹੋਵੇ ਤਾਂ 8ਵੀਂ ਤੇ ਉਸ ਤੋਂ ਬਾਅਦ ਦੀ ਭਾਸ਼ਾ ਸਥਾਨਕ ਭਾਸ਼ਾ ਜਾਂ ਮਾਂ-ਬੋਲੀ ਵਿੱਚ ਪੜ੍ਹਾਈ ਕਰਾਈ ਜਾਏ। ਭਾਵ ਹਿੰਦੀ, ਅੰਗਰੇਜ਼ੀ ਵਰਗੇ ਵਿਸ਼ੇ ਭਾਸ਼ਾ ਕੋਰਸਾਂ ਦੇ ਰੂਪ ਵਿੱਚ ਹੋਣਗੇ, ਪਰ ਬਾਕੀ ਕੋਰਸ ਸਥਾਨਕ ਭਾਸ਼ਾ ਜਾਂ ਮਾਂ-ਬੋਲੀ ਵਿੱਚ ਹੋਣਗੇ। 2. ਦੇਸ਼ ਵਿੱਚ 10+2 ਦੇ ਅਧਾਰ 'ਤੇ ਸਿਸਟਮ ਵਿੱਚ ਤਬਦੀਲੀ ਆਵੇਗੀ। ਹੁਣ ਇਹ ਸਿਲੇਬਸ ਮੁਤਾਬਕ 5+3+3+4 ਹੋਵੇਗਾ। ਯਾਨੀ ਪ੍ਰਾਇਮਰੀ ਤੋਂ ਦੂਜੀ ਜਮਾਤ ਦਾ ਇੱਕ ਹਿੱਸਾ, ਫਿਰ ਤੀਜੀ ਤੋਂ ਪੰਜਵੀਂ ਤਕ ਦੂਜਾ ਭਾਗ, ਛੇਵੀਂ ਤੋਂ ਅੱਠਵੀਂ ਤੀਜਾ ਹਿੱਸਾ ਤੇ ਆਖਰੀ ਭਾਗ ਨੌਵੀਂ ਤੋਂ ਬਾਰ੍ਹਵੀਂ ਤੱਕ। 3. ਨਵੀਂ ਸਿੱਖਿਆ ਨੀਤੀ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਬਰਕਰਾਰ ਰੱਖਿਆ ਗਿਆ ਹੈ, ਪਰ ਇਨ੍ਹਾਂ ਨੂੰ ਗਿਆਨ ਅਧਾਰਤ ਬਣਾਇਆ ਜਾਵੇਗਾ ਤੇ ਇਸ ਵਿੱਚ ਰੱਟੇ ਮਾਰ ਕੇ ਯਾਦ ਕਰਨ ਵਾਲੀਆਂ ਆਦਤਾਂ ਨੂੰ ਘੱਟ ਕੀਤਾ ਜਾਵੇਗਾ। 4. ਸਕੂਲ ਦੀ ਪੜ੍ਹਾਈ ਦੌਰਾਨ ਬੱਚਾ ਆਪਣਾ ਰਿਪੋਰਟ ਕਾਰਡ ਤਿਆਰ ਕਰਨ ਵਿੱਚ ਵੀ ਭੂਮਿਕਾ ਅਦਾ ਕਰੇਗਾ। ਹੁਣ ਤੱਕ ਸਿਰਫ ਅਧਿਆਪਕ ਰਿਪੋਰਟ ਕਾਰਡ ਲਿਖਦਾ ਹੈ ਪਰ ਨਵੀਂ ਸਿੱਖਿਆ ਨੀਤੀ ਦੇ ਤਿੰਨ ਹਿੱਸੇ ਹੋਣਗੇ। ਪਹਿਲਾ ਬੱਚਾ ਆਪਣੇ ਬਾਰੇ ਖੁਦ ਮੁਲਾਂਕਣ ਕਰੇਗਾ, ਦੂਜਾ ਉਸ ਦੇ ਜਮਾਤੀ ਦਾ ਹੋਵੇਗਾ ਤੇ ਤੀਜਾ ਅਧਿਆਪਕ ਦਾ ਹੋਵੇਗਾ। 5. ਸਿਰਫ ਇਹੀ ਨਹੀਂ, ਹੁਣ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ਕੋਡਿੰਗ ਵੀ ਸਿਖਾਈ ਜਾਏਗੀ, ਜੋ ਸਕੂਲੀ ਸਿੱਖਿਆ ਪੂਰੀ ਹੋਣ ਤੱਕ ਉਨ੍ਹਾਂ ਦੇ ਹੁਨਰ ਦੇ ਵਿਕਾਸ ਵਿੱਚ ਮਦਦ ਕਰੇਗੀ। 6. ਅੰਡਰਗ੍ਰੈਜੂਏਟ ਕੋਰਸ ਹੁਣ 3 ਦੀ ਬਜਾਏ 4 ਸਾਲ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਦਿਆਰਥੀ 3 ਸਾਲ ਬਾਅਦ ਵੀ ਡਿਗਰੀ ਹਾਸਲ ਕਰ ਸਕਣਗੇ, ਪਰ 4 ਸਾਲਾਂ ਦਾ ਕੋਰਸ ਕਰਨ ਤੋਂ ਬਾਅਦ ਉਹ ਸਿਰਫ ਇੱਕ ਸਾਲ ਵਿਚ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਪ੍ਰਾਪਤ ਕਰ ਸਕਣਗੇ। 3 ਸਾਲ ਦੀ ਡਿਗਰੀ ਉਨ੍ਹਾਂ ਵਿਦਿਆਰਥੀਆਂ ਲਈ ਜੋ ਉੱਚ ਸਿੱਖਿਆ ਹਾਸਲ ਨਹੀਂ ਕਰਨਾ ਚਾਹੁੰਦੇ। ਉੱਚ ਵਿਦਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 4 ਸਾਲ ਦੀ ਡਿਗਰੀ ਕਰਨੀ ਹੋਵੇਗੀ। 7. ਸਿਰਫ ਇਹੀ ਨਹੀਂ, ਗ੍ਰੈਜੂਏਸ਼ਨ ਦੇ ਤਿੰਨ ਸਾਲਾਂ ਨੂੰ ਸਾਰਥਕ ਬਣਾਉਣ ਲਈ ਕਦਮ ਵੀ ਚੁੱਕੇ ਗਏ ਹਨ। ਇਸ ਤਹਿਤ 1 ਸਾਲ ਦੇ ਸਰਟੀਫਿਕੇਟ ਤੋਂ ਬਾਅਦ 2 ਸਾਲ ਬਾਅਦ ਡਿਪਲੋਮਾ ਤੇ 3 ਸਾਲ ਬਾਅਦ ਡਿਗਰੀ ਪ੍ਰਾਪਤ ਕੀਤੀ ਜਾਏਗੀ। 8. ਇਸਦੇ ਨਾਲ Phil ਪੂਰੀ ਤਰ੍ਹਾਂ ਖਤਮ ਹੋ ਗਿਆ ਹੈ, ਜਦੋਂਕਿ ਐਮਏ ਤੋਂ ਬਾਅਦ ਵਿਦਿਆਰਥੀ ਸਿੱਧੇ ਪੀਐਚਡੀ ਕਰ ਸਕਣਗੇ। 9. ਨਵੀਂ ਸਿੱਖਿਆ ਨੀਤੀ ਵਿੱਚ ਹੁਣ ਨਿੱਜੀ ਯੂਨੀਵਰਸਿਟੀ ਤੇ ਸਰਕਾਰੀ ਯੂਨੀਵਰਸਿਟੀ ਦੇ ਨਿਯਮ ਇੱਕ ਹੋਣਗੇ। ਹੁਣ ਕਿਸੇ ਡੀਮਡ ਯੂਨੀਵਰਸਿਟੀ ਤੇ ਸਰਕਾਰੀ ਯੂਨੀਵਰਸਿਟੀ ਦੇ ਨਿਯਮ ਵੱਖਰੇ ਨਹੀਂ ਹੋਣਗੇ। 10. ਨਵੀਂ ਨੀਤੀ ਸਕੂਲ ਤੇ ਐਚਈਐਸ ਦੋਵਾਂ ਵਿੱਚ ਬਹੁਭਾਸ਼ਾਵਾਦ ਨੂੰ ਉਤਸ਼ਾਹਤ ਕਰਦੀ ਹੈ। ਨੈਸ਼ਨਲ ਪਾਲੀ ਇੰਸਟੀਚਿਊਟ, ਫ਼ਾਰਸੀ ਤੇ ਪ੍ਰਾਕ੍ਰਿਤ, ਇੰਡੀਅਨ ਇੰਸਟੀਚਿਊਟ ਆਫ਼ ਟ੍ਰਾਂਸਲੇਸ਼ਨ ਐਂਡ ਇੰਟਰਪਰੇਸ਼ਨ ਦੀ ਸਥਾਪਨਾ ਕੀਤੀ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget