School of eminence: 2 ਲੱਖ ਵਿਦਿਆਰਥੀ ਦੇਣਗੇ ਸਕੂਲ ਆਫ ਐਮੀਨੈਂਸ ਦਾ ਐਂਟਰੈਂਸ ਟੈਸਟ, ਸਿਰਫ ਵੈੱਬਸਾਈਟ 'ਤੇ ਮਿਲਣਗੇ ਰੋਲ ਨੰਬਰ
School of eminence entrance exam 2024:ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ 30 ਮਾਰਚ ਨੂੰ ਹੋਵੇਗੀ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ
School of eminence entrance exam: ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ 30 ਮਾਰਚ ਨੂੰ ਹੋਵੇਗੀ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਘਰ ਦੇ ਪਤੇ 'ਤੇ ਰੋਲ ਨੰਬਰ ਨਹੀਂ ਭੇਜੇ ਜਾਣਗੇ। ਸਗੋਂ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਪ੍ਰਾਪਤ ਕਰਨੇ ਹੋਣਗੇ। ਵਿਭਾਗ ਨੇ ਪ੍ਰੀਖਿਆ ਕੇਂਦਰਾਂ ਲਈ ਸਟਾਫ਼ ਨਿਯੁਕਤ ਕਰਨ ਸਮੇਤ ਹੋਰ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ।
ਦੱਸ ਦਈਏ ਕਿ ਇਸ ਵਾਰ ਐਸਓਈ ਤੇ ਮੈਰੀਟੋਰੀਅਸ ਸਕੂਲਾਂ ਵਿੱਚ ਕੁੱਲ 24002 ਸੀਟਾਂ ਹਨ। ਇਸ ਵਾਰ 9ਵੀਂ ਜਮਾਤ ਲਈ 90 ਹਜ਼ਾਰ ਵਿਦਿਆਰਥੀਆਂ ਨੇ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਦੋਂਕਿ ਪਿਛਲੇ ਸਾਲ 102784 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਸਾਂਝੀ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।
ਹਾਸਲ ਜਾਣਕਾਰੀ ਮੁਤਾਬਕ SOE ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦਕਿ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ। ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ।
ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਵਿੱਚ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ। ਰੋਲ ਨੰਬਰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ pseb.ac.in, ਸਿੱਖਿਆ ਵਿਭਾਗ ਦੀ ਵੈੱਬਸਾਈਟ ssapunjab.org ਜਾਂ epunjabschool.gov.in 'ਤੇ ਕਲਿੱਕ ਕਰਨਾ ਹੋਵੇਗਾ। ਪੇਜ 'ਤੇ ਜਾਂਦੇ ਹੀ ਤੁਸੀਂ ਮੈਰੀਟੋਰੀਅਸ ਸਕੂਲਾਂ ਨਾਲ ਸਬੰਧਤ ਲਿੰਕ 'ਤੇ ਜਾ ਕੇ ਆਪਣਾ ਰੋਲ ਨੰਬਰ ਡਾਊਨਲੋਡ ਕਰ ਸਕੋਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI