Indian Studenets In USA:  ਅਮਰੀਕੀ ਕਾਲਜਾਂ ਤੇ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਆਈ ਹੈ। ਦਰਅਸਲ ਕੋਵਿਡ ਮਹਾਮਾਰੀ ਤੋਂ ਬਾਅਦ ਇਹ ਗਿਰਾਵਟ ਵਧੀ ਹੈ। 


ਅਮਰੀਕੀ ਵਿਦੇਸ਼ ਵਿਭਾਗ ਦੇ ਮੁਤਾਬਕ, ਪਿਛਲੇ ਸਾਲ ਇਨ੍ਹਾਂ ਦਿਨਾਂ ਦੇ ਮੁਕਾਬਲੇ 2024 ਦੇ ਪਹਿਲੇ 9 ਮਹੀਨਿਆਂ 'ਚ ਭਾਰਤੀਆਂ ਨੂੰ ਜਾਰੀ ਕੀਤੇ ਗਏ ਐੱਫ-1 ਵਿਦਿਆਰਥੀ ਵੀਜ਼ਾ 'ਚ 38 ਫੀਸਦੀ ਦੀ ਕਮੀ ਆਈ ਹੈ। ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਐੱਫ-1 ਵੀਜ਼ੇ ਮਹਾਮਾਰੀ ਤੋਂ ਬਾਅਦ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਏ ਹਨ। ਹੁਣ ਸਵਾਲ ਇਹ ਹੈ ਕਿ ਐੱਫ-1 ਵੀਜ਼ਾ ਜਾਰੀ ਕਰਨ 'ਚ ਗਿਰਾਵਟ ਦੇ ਪਿੱਛੇ ਕੀ ਕਾਰਨ ਹਨ?


ਇਸ ਪਿੱਛੇ ਮੁੱਖ ਕਾਰਨ ਕੀ ਹਨ?


ਮੰਨਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਇਲਾਵਾ ਵਿਦਿਆਰਥੀਆਂ ਦੀ ਲੰਮੀ ਉਡੀਕ ਤੇ ਵੀਜ਼ਾ ਸਬੰਧੀ ਚਿੰਤਾਵਾਂ ਇਸ ਲਈ ਜ਼ਿੰਮੇਵਾਰ ਹਨ। ReachIV.com ਦੀ ਸੀਈਓ ਵਿਭਾ ਕਾਗੀ ਦਾ ਕਹਿਣਾ ਹੈ ਕਿ ਅਮਰੀਕਾ ਅਜੇ ਵੀ ਵਿਦਿਆਰਥੀਆਂ ਲਈ ਪਸੰਦੀਦਾ ਸਥਾਨ ਹੈ, ਪਰ ਜ਼ਿਆਦਾਤਰ ਵਿਦਿਆਰਥੀ ਵਿਕਲਪਾਂ ਨੂੰ ਖੁੱਲ੍ਹਾ ਰੱਖਣ ਲਈ ਕੈਨੇਡਾ, ਯੂਕੇ ਤੇ ਜਰਮਨੀ ਵਰਗੇ ਦੇਸ਼ਾਂ ਵੱਲ ਮੁੜ ਰਹੇ ਹਨ।


ਹਾਲਾਂਕਿ, ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ ਗਿਰਾਵਟ ਸਿਰਫ ਭਾਰਤੀ ਵਿਦਿਆਰਥੀਆਂ ਤੱਕ ਸੀਮਿਤ ਨਹੀਂ ਹੈ। ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਵਿੱਚ ਵੀ ਕਮੀ ਆਈ ਹੈ।


ਦੂਜੇ ਦੇਸ਼ਾਂ ਦੇ ਵਿਦਿਆਰਥੀਆਂ ਵਿੱਚ ਵੀ ਭਾਰੀ ਗਿਰਾਵਟ


ਅਮਰੀਕਾ ਪਹੁੰਚਣ ਵਾਲੇ ਚੀਨੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵੱਡੀ ਗਿਰਾਵਟ ਦੇਖੀ ਗਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 8 ਫੀਸਦੀ ਘੱਟ ਚੀਨੀ ਵਿਦਿਆਰਥੀ ਅਮਰੀਕਾ ਪਹੁੰਚੇ।


ਤੁਹਾਨੂੰ ਦੱਸ ਦੇਈਏ ਕਿ ਐੱਫ-1 ਵੀਜ਼ਾ ਅਮਰੀਕਾ ਦੇ ਵਿਦਿਅਕ ਅਦਾਰਿਆਂ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਗ਼ੈਰ-ਪ੍ਰਵਾਸੀ ਸ਼੍ਰੇਣੀ ਹੈ। ਜਦੋਂ ਕਿ ਐਮ-1 ਵੀਜ਼ਾ ਕਾਰੋਬਾਰੀ ਤੇ ਗੈਰ-ਅਕਾਦਮਿਕ ਪ੍ਰੋਗਰਾਮਾਂ ਨੂੰ ਕਵਰ ਕਰਦੇ ਹਨ, ਇਸ ਸਾਲ ਐਫ-1 ਵੀਜ਼ਾ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਗਿਰਾਵਟ ਕੋਰੋਨਾ ਮਹਾਮਾਰੀ ਤੋਂ ਬਾਅਦ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Education Loan Information:

Calculate Education Loan EMI