PR in Canada: ਪਿਛਲੇ ਕੁਝ ਸਮੇਂ ਤੋਂ ਭਾਰਤ ਤੇ ਕੈਨੇਡਾ ਦੇ ਸਬੰਧਾਂ ਵਿੱਚ ਤਣਾਅ ਬਣਿਆ ਹੋਇਆ ਹੈ। ਇੱਕ ਰਿਪੋਰਟ ਅਨੁਸਾਰ, 2023 ਵਿੱਚ ਕੈਨੇਡਾ ਵਿੱਚ ਸਥਾਈ ਨਿਵਾਸ (ਪੀਆਰ) ਲਈ ਭਾਰਤੀਆਂ ਦੀਆਂ ਅਰਜ਼ੀਆਂ ਦੀ ਗਿਣਤੀ ਵਿੱਚ 62 ਪ੍ਰਤੀਸ਼ਤ ਦੀ ਕਮੀ ਆਈ ਹੈ।


ਭਾਰਤ ਤੋਂ ਵੱਡੀ ਗਿਣਤੀ ਨੌਜਵਾਨ ਨੌਕਰੀ ਤੇ ਪੜ੍ਹਾਈ ਲਈ ਕੈਨੇਡਾ ਜਾਂਦੇ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਰਜ਼ੀਆਂ 'ਚ ਗਿਰਾਵਟ ਦਾ ਕਾਰਨ ਦੋਵਾਂ ਦੇਸ਼ਾਂ ਦੇ ਵਿਗੜਦੇ ਸਬੰਧ ਹਨ। ਇਸ ਤੋਂ ਇਲਾਵਾ, 2022 ਵਿੱਚ ਕੈਨੇਡਾ ਸਰਕਾਰ ਨੇ ਐਲਾਨ ਕੀਤਾ ਸੀ ਕਿ ਉਹ ਆਪਣੀ ਸਥਾਈ ਨਿਵਾਸ ਦੀ ਮਿਆਦ ਨਹੀਂ ਵਧਾ ਰਹੀ ਹੈ। ਕੈਨੇਡਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਉਹ 2024 ਵਿੱਚ 485,000 ਸਥਾਈ ਨਿਵਾਸੀਆਂ ਤੇ 2025 ਵਿੱਚ 50 ਲੱਖ ਸਥਾਈ ਨਿਵਾਸੀਆਂ ਦਾ ਟੀਚਾ ਬਰਕਰਾਰ ਰੱਖਣਗੇ।



ਭਾਰਤੀ ਅਰਜ਼ੀਆਂ ਦੀ ਗਿਣਤੀ ਤੇਜ਼ੀ ਨਾਲ ਘਟੀ 


ਆਈਆਰਸੀਸੀ (ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ) ਦੇ ਅੰਕੜਿਆਂ ਅਨੁਸਾਰ ਦਸੰਬਰ 2023 ਵਿੱਚ ਸਥਾਈ ਨਿਵਾਸ ਲਈ 6,329 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਦੋਂ ਕਿ 2022 ਵਿੱਚ ਇਹ ਗਿਣਤੀ 16,796 ਸੀ। ਇਸ ਗਿਰਾਵਟ ਦੇ ਪਿੱਛੇ ਹੋਰ ਵੀ ਕਈ ਕਾਰਨ ਹੋ ਸਕਦੇ ਹਨ, ਜਿਵੇਂ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਤੰਬਰ 2023 ਨੂੰ ਹਾਊਸ ਆਫ ਕਾਮਨਜ਼ ਵਿੱਚ ਕਿਹਾ ਸੀ ਕਿ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟ ਸ਼ਾਮਲ ਸਨ। ਉਸ ਤੋਂ ਬਾਅਦ ਦੋਵੇਂ ਦੋਸ਼ਾਂ ਦੇ ਕੂਟਨੀਤਕ ਸਬੰਧ ਵੀ ਪ੍ਰਭਾਵਿਤ ਹੋਏ ਸਨ।


ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ


ਫਾਈਂਡ ਈਜ਼ੀ ਦੇ 2021 ਦੇ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਭਾਰਤੀਆਂ ਦੀ ਗਿਣਤੀ 18 ਲੱਖ ਦੇ ਕਰੀਬ ਹੈ। ਇਹ ਗਿਣਤੀ ਕੈਨੇਡਾ ਦੀ ਕੁੱਲ ਆਬਾਦੀ ਦਾ 5.2% ਹੈ। ਵਿਦੇਸ਼ ਮੰਤਰਾਲੇ (MEA) ਦੇ ਇੱਕ ਅੰਕੜੇ ਵਿੱਚ ਕਿਹਾ ਗਿਆ ਹੈ ਕਿ 2018 ਤੋਂ ਜੂਨ 2023 ਤੱਕ 1.6 ਲੱਖ ਭਾਰਤੀਆਂ ਨੇ ਕੈਨੇਡੀਅਨ ਨਾਗਰਿਕਤਾ ਲਈ ਹੈ। ਵਿਦਿਆਰਥੀਆਂ ਬਾਰੇ ਗੱਲ ਕਰਦਿਆਂ ਰਾਇਟਰਜ਼ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਸੀ ਕਿ ਹਾਲ ਹੀ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਆਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI