ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਬਹੁਮਤ ਵਾਲੀ ਸਰਕਾਰ ਹੋਣ ਦੇ ਬਾਵਜੂਦ ਕੈਪਟਨ-ਜਾਖੜ ਨੇ ਪੰਜਾਬ 'ਤੇ ਕੇਂਦਰਤ ਮੈਨੀਫੈਸਟੋ ਨਹੀਂ ਦਿੱਤਾ ਤੇ ਇਸੇ ਤਰ੍ਹਾਂ ਅਕਾਲੀ ਦਲ ਬਾਦਲ ਵੀ ਪੰਜਾਬ 'ਤੇ ਆਧਾਰਤ ਚੋਣ ਵਾਅਦੇ ਮੈਨੀਫੈਸਟੋ ਦੇ ਰੂਪ 'ਚ ਕਰਨ ਤੋਂ ਭੱਜ ਗਿਆ ਹੈ। ਅਰੋੜਾ ਨੇ ਕਿਹਾ ਕਿ ਇਹ 11 ਨੁਕਾਤੀ ਪ੍ਰੋਗਰਾਮ 'ਖ਼ੁਸ਼ਹਾਲ ਪੰਜਾਬ' ਦਾ ਰੋਡਮੈਪ ਹੈ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਝੂਠੇ ਤੇ ਵਧਾ ਚੜ੍ਹਾ ਕੇ ਲੋਕ-ਲੁਭਾਊ ਵਾਅਦੇ ਜਾਂ ਜੁਮਲੇਬਾਜ਼ੀ ਨਹੀਂ ਕਰਦੇ, ਪਰ ਪੱਕੇ ਇਰਾਦੇ ਲੈ ਕੇ ਲੋਕਾਂ ਦੀ ਕਚਹਿਰੀ 'ਚ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਉਪਰੰਤ 'ਆਪ' ਦੇ ਸੰਸਦ ਮੈਂਬਰ ਇਨ੍ਹਾਂ 11 ਨੁਕਤਿਆਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰ ਦੇਣਗੇ।
'ਆਪ' ਚੋਣ ਮੈਨੀਫੈਸਟੋ ਦੇ 11 ਨੁਕਤੇ-
- ਸਵਾਮੀਨਾਥਨ ਕਮਿਸ਼ਨ (ਲਾਗਤ ਮੁੱਲ ਦਾ 1.5 ਗੁਣਾ) ਦੀ ਰਿਪੋਰਟ ਲਾਗੂ ਕਰਾਉਣ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰਾਂਗੇ।
- ਪੰਜਾਬ ਤੇ ਐਗਰੋ ਬੇਸਡ ਇੰਡਸਟਰੀ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਉਣ ਤੇ ਆਤਮ-ਹੱਤਿਆਵਾਂ ਰੋਕਣ ਦਾ ਯਤਨ ਕਰਾਂਗੇ।
- ਪਹਾੜੀ ਰਾਜਾਂ ਦੀ ਤਰਜ਼ 'ਤੇ ਪੰਜਾਬ ਦੀ ਇੰਡਸਟਰੀ ਲਈ ''ਇੱਕ ਦੇਸ਼-ਇੱਕ ਟੈਕਸ'' ਦੇ ਤਹਿਤ ਸਪੈਸ਼ਲ ਪੈਕੇਜ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਵਾਂਗੇ।
- ਅੰਮ੍ਰਿਤਸਰ ਤੋਂ ਲੈ ਕੇ ਕਲਕੱਤਾ ਤਕ ਦਾ ਫਰੇਇਟ ਕੌਰੀਡੋਰ ਜਿਹੜਾ ਕਿ ਕੇਂਦਰ ਸਰਕਾਰ ਨੇ ਠੰਢੇ ਬਸਤੇ ਵਿੱਚ ਪਾਇਆ ਹੋਇਆ ਹੈ, ਉਸ ਨੂੰ ਬਣਾਉਣਾ ਯਕੀਨੀ ਬਣਾਇਆ ਜਾਵੇਗਾ।
- ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਪੰਜਾਬ ਵਿਚ ਵੱਡੀ ਪਬਲਿਕ ਸੈਕਟਰ ਅੰਡਰਟੇਕਿੰਗ (ਪੀਐਸਯੂ) ਇੰਡਸਟਰੀ ਲਿਆਉਣ ਲਈ ਯਤਨ ਕਰਨਗੇ।
- ਕੈਂਸਰ, ਕਾਲਾ ਪੀਲੀਆ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿੱਚ ਏਆਈਆਈਐਮਐਸ ਤੇ ਪੀਜੀਆਈ ਦੀ ਤਰਜ਼ 'ਤੇ ਹੋਰ ਵੱਡੇ ਸਰਕਾਰੀ ਹਸਪਤਾਲ ਲੈ ਕੇ ਆਉਣੇ।
- ਪ੍ਰੋਫੈਸ਼ਨਲ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਨਵੀਆਂ ਆਈਆਈਐਮ ਅਤੇ ਆਈਆਈਟੀ ਵਰਗੀਆਂ ਉੱਚ ਦਰਜੇ ਦੀਆਂ ਸਿੱਖਿਆਂ ਸੰਸਥਾਵਾਂ ਪੰਜਾਬ ਲਈ ਮਨਜ਼ੂਰ ਕਰਵਾਉਣਾ।
- ਪੰਜਾਬ ਦੇ ਪਾਣੀਆਂ, ਵਾਤਾਵਰਨ ਤੇ ਮਿੱਟੀ ਨੂੰ ਬਚਾਉਣ ਲਈ ਸਪੈਸ਼ਲ ਪੈਕੇਜ ਲੈ ਕੇ ਆਵਾਂਗੇ।
- ਪੰਜਾਬ ਦੀ ਖੇਤੀ ਨੂੰ ਸੰਕਟ 'ਚੋਂ ਉਭਾਰਨ ਲਈ ਕੇਂਦਰ ਸਰਕਾਰ ਤੋਂ ਪੰਜਾਬ ਲਈ ਸਪੈਸ਼ਲ ਪੈਕੇਜ ਪਾਸ ਕਰਵਾਵਾਂਗੇ।
- ਸੰਸਦ ਮੈਂਬਰ ਨੂੰ ਹਲਕੇ ਦਾ ਵਿਕਾਸ ਕਰਨ ਲਈ ਮਿਲਣ ਵਾਲੇ ਐਮਪੀ ਲੈਡ ਫੰਡ ਦਾ ਦੋ ਤਿਹਾਈ ਹਿੱਸਾ ਲੋਕਾਂ ਦੀ ਸਲਾਹ ਨਾਲ ਇਲਾਕੇ ਦੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਵਧੀਆ ਬਣਾਉਣ ਲਈ ਖ਼ਰਚ ਕੀਤਾ ਜਾਵੇਗਾ ਅਤੇ ਇੱਕ-ਇੱਕ ਪੈਸੇ ਦਾ ਹਿਸਾਬ ਹਰ ਸਾਲ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ।
ਅਰੋੜਾ ਨੇ ਇਹ ਵੀ ਦੋਸ਼ ਲਾਇਆ ਕਿ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ ਮੰਤਰੀ ਹੋਣ ਦੇ ਬਾਵਜੂਦ ਸੂਬੇ ਲਈ ਕੋਈ ਫੂਡ ਪ੍ਰੋਸੈਸਿੰਗ ਇੰਡਸਟਰੀ ਨਹੀਂ ਲਿਆਂਦੀ, ਜਦਕਿ ਪੰਜਾਬ ਦੇ ਕਿਸਾਨ-ਮਜ਼ਦੂਰ, ਨੌਜਵਾਨ, ਵਪਾਰੀ-ਕਾਰੋਬਾਰੀ ਅਤੇ ਅਰਥਚਾਰੇ ਦਾ ਭਵਿੱਖ ਹੀ ਖੇਤੀ ਆਧਾਰਿਤ ਫੂਡ ਪ੍ਰੋਸੈਸਿੰਗ ਇੰਡਸਟਰੀ 'ਤੇ ਨਿਰਭਰ ਹੋ ਗਿਆ ਹੈ। ਅਰੋੜਾ ਨੇ ਕਿਹਾ ਕਿ ਨੋਟਬੰਦੀ ਅਤੇ ਜੀਐਸਟੀ ਨੇ ਹਰ ਪੱਧਰ ਦਾ ਵਪਾਰੀ-ਕਾਰੋਬਾਰੀ ਕਰਜ਼ਾਈ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਦਾ ਮੁੱਦਾ ਬਹੁਤ ਵੱਡਾ ਮੁੱਦਾ ਹੈ, ਹਵਾ-ਪਾਣੀ ਜ਼ਹਿਰੀਲਾ ਹੋਣ ਨਾਲ ਜੀਵਨ ਹੀ ਦਾਅ 'ਤੇ ਲੱਗ ਗਿਆ ਹੈ।
Education Loan Information:
Calculate Education Loan EMI