ਆਮ ਆਦਮੀ ਪਾਰਟੀ ਨੇ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲੈ ਕੇ ਪਟਿਆਲਾ ਵਿੱਚ ਧਰਨੇ 'ਤੇ ਬੈਠੇ ਅਧਿਆਪਕਾਂ ਵੱਲੋਂ 2 ਦਸੰਬਰ ਨੂੰ ਪਟਿਆਲਾ ਸੰਘਰਸ਼ ਕਰਨ ਦੇ ਸੱਦੇ ਦਾ ਸਮਰਥਨ ਕੀਤਾ ਹੈ। ਪੰਜਾਬ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ ਮੁੱਖ ਬੁਲਾਰੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬੋਲੀ ਸਰਕਾਰ ਦੇ ਕੰਨਾਂ ਤੱਕ ਅਧਿਆਪਕਾਂ ਦੀ ਆਵਾਜ਼ ਪਹੁੰਚਾਉਣ ਲਈ ਸੰਘਰਸ਼ ਦਾ ਸਮਰਥਨ ਕਰਨਾ ਚਾਹੀਦਾ ਹੈ।
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿੱਚ ਹੀ ਧਰਨੇ ‘ਤੇ ਬੈਠੇ ਹਨ ਪਰ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਥਾਂ ਕੈਪਟਨ ਸਰਕਾਰ ਉਨ੍ਹਾਂ ਨੂੰ ਧਮਕਾ ਰਹੀ ਹੈ, ਜੋ ਗ਼ਲਤ ਹੈ।
Education Loan Information:
Calculate Education Loan EMI