ਪੜਚੋਲ ਕਰੋ

ਰੁੱਤ ਦਾਖਲਿਆਂ ਦੀ ਆਈ: 'ਆਪ' ਨੇ ਚੁੱਕਿਆ ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਖ਼ਿਲਾਫ਼ ਝੰਡਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੂਬੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਤੇ 'ਆਪ' ਦੇ ਜਗਰਾਓਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਇਲਜ਼ਾਮ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਸੂਬੇ ਦੇ ਆਮ ਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਤੋਂ ਵਾਂਝਾ ਕਰ ਰਹੀ ਹੈ ਤੇ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਜਾਪਦਾ ਹੈ। ਮਾਣੂੰਕੇ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਨਾ ਸਕੂਲ ਦੀ ਇਮਾਰਤ ਸਹੀ ਹੈ ਤੇ ਨਾ ਹੀ ਬੱਚਿਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਅਧਿਆਪਕ ਹਨ। ਅਜਿਹੇ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰਾਈਵੇਟ ਸਕੂਲਾਂ ਵੱਲ ਜਾਂਦੇ ਹਨ। 'ਆਪ' ਵਿਧਾਇਕਾ ਨੇ ਦੋਸ਼ ਲਾਇਆ ਕਿ ਸਰਕਾਰੀ ਅਣਗਹਿਲੀ ਕਾਰਨ ਪ੍ਰਾਈਵੇਟ ਸਕੂਲਾਂ ਨੇ ਸਿੱਖਿਆ ਦਾ ਪੂਰਨ ਰੂਪ ਵਿੱਚ ਵਪਾਰੀਕਰਨ ਕਰ ਦਿੱਤਾ ਹੈ ਤੇ ਕਾਪੀਆਂ ਕਿਤਾਬਾਂ ਤੋਂ ਲੈ ਕੇ ਮਨਮਰਜ਼ੀ ਦੀਆਂ ਫ਼ੀਸਾਂ ਨਾਲ ਮਾਪਿਆਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਸਕੂਲਾਂ ਨੇ ਇੱਥੋਂ ਤਕ ਕਹਿ ਦਿੱਤਾ ਹੈ ਕਿ ਬੱਚਾ ਸਿਰਫ ਉਨ੍ਹਾਂ ਦੇ ਸਕੂਲ ਦੀ ਵੈਨ ਵਿੱਚ ਹੀ ਆ ਜਾ ਸਕੇਗਾ। ਮਾਣੂੰਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਓਪੀ ਸੋਨੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਾਤਾ-ਪਿਤਾ ਦੀ ਕੀਤੀ ਜਾ ਰਹੀ ਵੱਡੇ ਪੱਧਰ 'ਤੇ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਆਪਣੀ ਚਿੱਠੀ ਵਿੱਚ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਨੂੰ ਮਹਿੰਗੇ ਮੁੱਲ ਦੀਆਂ ਕਿਤਾਬਾਂ ਤੇ ਵਰਦੀਆਂ ਦੇ ਕੇ ਠੱਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਆਪਣੇ ਹੀ ਨਿਯਮ ਘੜ ਲੈਂਦੇ ਹਨ, ਜਿਸ ਕਾਰਨ ਬੱਚਿਆਂ ਤੇ ਮਾਪਿਆਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਬਜੀਤ ਕੌਰ ਮਾਣੂੰਕੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਸਮਾਂ ਰਹਿੰਦੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਨਾਲ ਲੈ ਕੇ ਪ੍ਰਾਈਵੇਟ ਸਕੂਲਾਂ ਅਤੇ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget