Education Loan Information:
Calculate Education Loan EMI'ਆਪ' ਵੱਲੋਂ ਅਧਿਆਪਕਾਂ ਦੇ ਸੰਘਰਸ਼ 'ਚ ਸ਼ਾਮਲ ਹੋਣ ਦਾ ਐਲਾਨ
ਏਬੀਪੀ ਸਾਂਝਾ | 18 Oct 2018 06:35 PM (IST)
ਚੰਡੀਗੜ੍ਹ: ਤਿਉਹਾਰਾਂ ਦੀ ਰੁੱਤ ਵਿੱਚ ਸਰਕਾਰ ਤੋਂ ਅੱਕੇ ਅਧਿਆਪਕਾਂ ਨੇ ਆਪਣਾ ਸੰਘਰਸ਼ ਹੋ ਤਿੱਖਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨੂੰ ਅਧਿਆਪਕਾਂ ਦੀਆਂ ਮਸ਼ਕਲਾਂ ਦੱਸਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ 21 ਅਕਤੂਬਰ ਨੂੰ ਅਧਿਆਪਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਸੰਯੁਕਤ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ 'ਆਪ' ਸੰਘਰਸ਼ ਵਿੱਚ ਅਧਿਆਪਕਾਂ ਦਾ ਸਾਥ ਦੇਵੇਗੀ। 'ਆਪ' ਲੀਡਰਾਂ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ 'ਚ ਆਏ ਨਿਘਾਰ ਪ੍ਰਤੀ ਸ਼ੁਰੂ ਤੋਂ ਹੀ ਚਿੰਤਤ ਹੈ। 'ਆਪ' ਲੀਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ.ਐਸ.ਏ/ਰਮਸਾ ਅਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਕਰਨ ਦੀ ਆੜ ਵਿਚ ਉਨ੍ਹਾਂ ਦੀਆਂ ਤਨਖ਼ਾਹਾਂ 42 ਹਜ਼ਾਰ ਤੋਂ 15 ਹਜ਼ਾਰ ਰੁਪਏ ਕਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਦੇ ਇਸ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਪੰਜਾਬ ਦੇ ਰਾਜਪਾਲ ਨੂੰ ਵੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਮੋਰਚੇ ਵੱਲੋਂ ਆਉਂਦੀ 21 ਅਕਤੂਬਰ ਨੂੰ ਐਲਾਨੇ ਗਏ ਵੱਡੇ ਸੰਘਰਸ਼ ਦਾ ਆਮ ਆਦਮੀ ਪਾਰਟੀ ਡਟ ਕੇ ਸਮਰਥਨ ਕਰਦੀ ਹੈ ਅਤੇ ਇਸ ਵਿਚ ਸ਼ਮੂਲੀਅਤ ਵੀ ਕਰੇਗੀ।