Jawahar Navodaya Vidyalaya Admission- ਜਵਾਹਰ ਨਵੋਦਿਆ ਵਿਦਿਆਲਿਆ (JNV) ਨੇ ਅਕਾਦਮਿਕ ਸਾਲ 2025-26 ਲਈ ਦਾਖਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਹੜੇ ਮਾਪੇ ਆਪਣੇ ਬੱਚਿਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਵਿੱਚ ਦਾਖਲਾ ਕਰਵਾਉਣਾ ਚਾਹੁੰਦੇ ਹਨ, ਉਹ 16 ਸਤੰਬਰ 2024 ਤੱਕ JNV navodaya.gov.in ਦੀ ਅਧਿਕਾਰਤ ਵੈੱਬਸਾਈਟ ਉਤੇ ਬਿਨੈ ਪੱਤਰ ਭਰ ਸਕਦੇ ਹਨ। ਜਵਾਹਰ ਨਵੋਦਿਆ ਵਿਦਿਆਲਿਆ ਕਲਾਸ 6 ਵਿਚ ਦਾਖਲੇ ਦੀ ਆਖਰੀ ਮਿਤੀ ਨਹੀਂ ਵਧਾਈ ਜਾਵੇਗੀ।
ਜਵਾਹਰ ਨਵੋਦਿਆ ਵਿਦਿਆਲਿਆ ਨੂੰ ਦੇਸ਼ ਦੇ ਚੋਟੀ ਦੇ ਸਰਕਾਰੀ ਸਕੂਲਾਂ ਵਿਚ ਗਿਣਿਆ ਜਾਂਦਾ ਹੈ। ਇਸ ਵਿਚ ਵਿਦਿਆਰਥੀਆਂ ਨੂੰ ਬੋਰਡਿੰਗ ਦੀ ਸਹੂਲਤ ਵੀ ਮਿਲਦੀ ਹੈ। ਜਵਾਹਰ ਨਵੋਦਿਆ ਵਿਦਿਆਲਿਆ ਵਿਚ ਕੋਈ ਟਿਊਸ਼ਨ ਜਾਂ ਬੋਰਡਿੰਗ ਫੀਸ ਨਹੀਂ ਲਈ ਜਾਂਦੀ, ਪਰ ਇੱਥੇ ਦਾਖਲਾ ਲੈਣਾ ਬਹੁਤ ਮੁਸ਼ਕਲ ਹੈ। ਜਵਾਹਰ ਨਵੋਦਿਆ ਵਿਦਿਆਲਿਆ ਕਲਾਸ 6 ਵਿਚ ਦਾਖਲੇ ਲਈ ਵਿਦਿਆਰਥੀਆਂ ਨੂੰ ਇੱਕ ਮੁਸ਼ਕਲ ਦਾਖਲਾ ਪ੍ਰੀਖਿਆ ਪਾਸ ਕਰਨੀ ਪੈਂਦੀ ਹੈ। ਦੱਸ ਦਈਏ ਕਿ ਇੱਥੇ ਹਰ ਸਾਲ ਵੱਡੀ ਗਿਣਤੀ ਵਿਦਿਆਰਥੀ ਦਾਖਲੇ ਲਈ ਅਪਲਾਈ ਕਰਦੇ ਹਨ।
ਕੌਣ ਦਾਖਲਾ ਲੈ ਸਕਦਾ ਹੈ?
ਜਵਾਹਰ ਨਵੋਦਿਆ ਵਿਦਿਆਲਿਆ 6ਵੀਂ ਜਮਾਤ ਵਿਚ ਇਸ ਸਾਲ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ ਹੀ ਦਾਖ਼ਲਾ ਲੈ ਸਕਦੇ ਹਨ। ਦੱਸ ਦਈਏ ਕਿ ਵਿਦਿਆਰਥੀ ਆਪਣੇ ਜ਼ਿਲ੍ਹੇ ਵਿਚ ਸਥਿਤ ਨਵੋਦਿਆ ਵਿਦਿਆਲਿਆ ਵਿਚ ਹੀ ਦਾਖ਼ਲਾ ਲੈ ਸਕਦੇ ਹਨ, ਕਿਸੇ ਹੋਰ ਜ਼ਿਲ੍ਹੇ ਵਿਚ ਨਹੀਂ। ਇਸ ਸਰਕਾਰੀ ਸਕੂਲ ਵਿਚ ਦਾਖ਼ਲੇ ਲਈ ਬਿਨੈ ਪੱਤਰ ਦਾਖਲ ਕਰਨ ਸਮੇਂ ਬੱਚੇ ਦਾ ਰਿਹਾਇਸ਼ੀ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ। ਵਿਦਿਆਰਥੀ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਸਿਰਫ਼ ਇਕ ਵਾਰ ਹੀ ਦੇ ਸਕਦੇ ਹਨ।
ਦਾਖਲੇ ਲਈ ਯੋਗਤਾ ਦੇ ਮਾਪਦੰਡ ਕੀ ਹਨ?
ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿਚ ਦਾਖ਼ਲੇ ਲਈ ਸਿਰਫ਼ ਉਹ ਵਿਦਿਆਰਥੀ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਨੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ 3, 4 ਅਤੇ 5ਵੀਂ ਜਮਾਤ ਵਿੱਚ ਪੂਰਾ ਸਮਾਂ ਪੜ੍ਹਿਆ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਦਾ ਹਰ ਜਮਾਤ ਪਾਸ ਕਰਨਾ ਵੀ ਜ਼ਰੂਰੀ ਹੈ। ਨਵੋਦਿਆ ਵਿਦਿਆਲਿਆ ਵਿਚ ਕਿਸੇ ਵੀ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਲਈ 75 ਪ੍ਰਤੀਸ਼ਤ ਸੀਟਾਂ ਰਾਖਵੀਆਂ ਹਨ। ਜਦੋਂ ਕਿ ਬਾਕੀ 25% ਸੀਟਾਂ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਲਈ ਉਪਲਬਧ ਹਨ।
ਚੋਣ ਪ੍ਰਕਿਰਿਆ ਕੀ ਹੈ?
ਜਵਾਹਰ ਨਵੋਦਿਆ ਵਿਦਿਆਲਿਆ ਕਲਾਸ 6 ਵੀਂ ਦਾਖਲਾ ਪ੍ਰੀਖਿਆ ਪਾਸ ਕਰਨਾ ਆਸਾਨ ਨਹੀਂ ਹੈ। ਇਸ ਦਾ ਪੱਧਰ ਕਾਫ਼ੀ ਔਖਾ ਹੈ। ਇੱਥੇ ਦਾਖਲਾ ਲੈਣਾ ਪੂਰੀ ਤਰ੍ਹਾਂ ਤੁਹਾਡੀ ਯੋਗਤਾ ‘ਤੇ ਨਿਰਭਰ ਕਰਦਾ ਹੈ। ਯੋਗ ਵਿਦਿਆਰਥੀਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਟੈਸਟ (JNVST) ਰਾਹੀਂ ਰਾਸ਼ਟਰੀ ਪੱਧਰ ‘ਤੇ ਚੁਣਿਆ ਜਾਂਦਾ ਹੈ। ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਵਿਚ ਵਿਦਿਆਰਥੀਆਂ ਦਾ ਮੁਲਾਂਕਣ ਗਣਿਤ, ਮਾਨਸਿਕ ਯੋਗਤਾ ਅਤੇ ਖੇਤਰੀ ਭਾਸ਼ਾ ਉੱਤੇ ਉਨ੍ਹਾਂ ਦੀ ਕਮਾਂਡ ਦੇ ਅਧਾਰ ‘ਤੇ ਕੀਤਾ ਜਾਂਦਾ ਹੈ।
ਕਲਾਸ 6 ਲਈ ਅਰਜ਼ੀ ਕਿਵੇਂ ਦੇਣੀ ਹੈ?
ਜਵਾਹਰ ਨਵੋਦਿਆ ਵਿਦਿਆਲਿਆ ਕਲਾਸ 6 ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਹੇਠਾਂ ਦਿੱਤੇ ਕਦਮਾਂ ਦੀ ਪਾਲਣਾ ਕਰਕੇ ਅਰਜ਼ੀ ਫਾਰਮ ਭਰ ਸਕਦੇ ਹਨ-
1- ਜਵਾਹਰ ਨਵੋਦਿਆ ਵਿਦਿਆਲਿਆ, navodaya.gov.in ਦੀ ਅਧਿਕਾਰਤ ਵੈੱਬਸਾਈਟ ‘ਤੇ ਲੌਗਇਨ ਕਰੋ।
2- ਵੈੱਬਸਾਈਟ ਦੇ ਹੋਮਪੇਜ ਉਤੇ ‘ਕਲਾਸ VI ਰਜਿਸਟ੍ਰੇਸ਼ਨ 2025 ਲਈ ਇੱਥੇ ਕਲਿੱਕ ਕਰੋ’ ਸਿਰਲੇਖ ਵਾਲੇ ਲਿੰਕ ‘ਤੇ ਕਲਿੱਕ ਕਰੋ।
3- ਹੁਣ ਲੋੜੀਂਦੇ ਪ੍ਰਮਾਣ ਪੱਤਰਾਂ ਨਾਲ ਰਜਿਸਟਰ ਕਰੋ। ਫਿਰ ਅਰਜ਼ੀ ਫਾਰਮ ਭਰੋ।
4- ਨਿਰਧਾਰਤ ਫਾਰਮੈਟ ਵਿਚ ਲੋੜੀਂਦੇ ਸਾਰੇ ਦਸਤਾਵੇਜ਼ਾਂ ਨੂੰ ਸਕੈਨ ਅਤੇ ਅਪਲੋਡ ਕਰੋ।
5- ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਲੋੜੀਂਦੀ ਅਰਜ਼ੀ ਫੀਸ ਦਾ ਭੁਗਤਾਨ ਕਰੋ।
6- ਜਿਵੇਂ ਹੀ ਦਾਖਲਾ ਫੀਸ ਜਮ੍ਹਾਂ ਹੋ ਜਾਂਦੀ ਹੈ, ਸਬਮਿਟ ਬਟਨ ਉਤੇ ਕਲਿੱਕ ਕਰੋ ਅਤੇ ਭਵਿੱਖ ਦੇ ਸੰਦਰਭ ਲਈ ਅਰਜ਼ੀ ਫਾਰਮ ਨੂੰ ਡਾਉਨਲੋਡ ਕਰੋ।
Education Loan Information:
Calculate Education Loan EMI