(Source: ECI/ABP News)
Chandigarh School Reopening: ਚੰਡੀਗੜ੍ਹ 'ਚ 18 ਅਕਤੂਬਰ ਤੋਂ ਖੁੱਲ੍ਹਣਗੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ
ਦੱਸ ਦਈਏ ਕਿ ਇਸ ਵੇਲੇ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੀ ਸਕੂਲ ਖੁੱਲ੍ਹੇ ਹਨ ਤੇ ਪੰਜਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ।
![Chandigarh School Reopening: ਚੰਡੀਗੜ੍ਹ 'ਚ 18 ਅਕਤੂਬਰ ਤੋਂ ਖੁੱਲ੍ਹਣਗੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ All government and private schools will open in Chandigarh from October 18 Chandigarh School Reopening: ਚੰਡੀਗੜ੍ਹ 'ਚ 18 ਅਕਤੂਬਰ ਤੋਂ ਖੁੱਲ੍ਹਣਗੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ](https://feeds.abplive.com/onecms/images/uploaded-images/2021/10/13/7ed82c5cd10d2ca4223b60d4eb9a7811_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਯੂਟੀ ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 18 ਅਕਤੂਬਰ ਤੋਂ ਖੁੱਲ੍ਹਣਗੇ। ਇਹ ਸਕੂਲ ਨਰਸਰੀ ਤੋਂ ਉਤੇ ਦੀਆਂ ਸਾਰੀਆਂ ਕਲਾਸਾਂ ਲਈ ਖੋਲ੍ਹਣ ਦੀ ਯੋਜਨਾ ਹੈ। ਇਸ ਬਾਰੇ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਸਿੱਖਿਆ ਸਕੱਤਰ ਨੇ ਮਨਜ਼ੂਰੀ ਦੇ ਦਿੱਤੀ ਹੈ।
ਹੁਣ ਇਹ ਪ੍ਰਸਤਾਵ ਪ੍ਰਸ਼ਾਸਕ ਕੋਲ ਭੇਜਿਆ ਗਿਆ ਹੈ। ਸਿੱਖਿਆ ਵਿਭਾਗ ਦੇ ਸੂਤਰਾਂ ਮੁਤਾਬਕ ਸਕੂਲਾਂ ਨੂੰ ਕਰੋਨਾ ਸਾਵਧਾਨੀਆਂ ਦਾ ਸਖਤੀ ਨਾਲ ਪਾਲਣ ਕਰਨ ਲਈ ਕਿਹਾ ਜਾਵੇਗਾ ਤੇ ਬੱਚਿਆਂ ਨੂੰ ਸਕੂਲ ਭੇਜਣ ਲਈ ਮਾਪਿਆਂ ਦੀ ਸਹਿਮਤੀ ਜ਼ਰੂਰੀ ਹੋਏਗੀ।
ਦੱਸ ਦਈਏ ਕਿ ਇਸ ਵੇਲੇ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੀ ਸਕੂਲ ਖੁੱਲ੍ਹੇ ਹਨ ਤੇ ਪੰਜਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਇੰਡੀਪੈਂਡੇਂਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਐਚਐਸ ਮਾਮਿਕ ਮੁਤਾਬਕ ਹੁਣ ਕਰੋਨਾ ਦੇ ਕੇਸ ਨਾਂਮਾਤਰ ਰਹਿ ਗਏ ਹਨ, ਇਸ ਕਰਕੇ ਸਕੂਲ ਪੂਰੀ ਤਰ੍ਹਾਂ ਖੁੱਲ੍ਹਣੇ ਚਾਹੀਦੇ ਹਨ।
ਉਧਰ, ਮਾਪਿਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਕਰੋਨਾ ਦੇ ਕੇਸ ਆਉਣੇ ਬੰਦ ਨਹੀਂ ਹੋਏ ਤੇ ਬੱਚਿਆਂ ਦੇ ਮੁਕੰਮਲ ਟੀਕਾਕਰਨ ਹੋਣ ਤੋਂ ਬਾਅਦ ਹੀ ਸਕੂਲ ਖੋਲ੍ਹਣੇ ਚਾਹੀਦੇ ਹਨ। ਹਾਲੇ ਬੱਚਿਆਂ ਨੂੰ ਸਕੂਲ ਭੇਜਣਾ ਵਿਦਿਆਰਥੀਆਂ ਤੇ ਪਰਿਵਾਰ ਦੇ ਹਿੱਤ ਵਿਚ ਨਹੀਂ। ਮਾਪਿਆਂ ਨੇ ਕਿਹਾ ਹੈ ਕਿ ਜੇ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਦੇ ਹਨ ਤਾਂ ਬੱਚੇ ਨਾ ਹੀ ਸਮਾਜਿਕ ਦੂਰੀ ਰੱਖ ਸਕਣਗੇ ਤੇ ਨਾ ਹੀ ਮਾਸਕ ਪਾਉਣਾ ਜ਼ਰੂਰੀ ਕਰ ਸਕਣਗੇ।
ਇਹ ਵੀ ਪੜ੍ਹੋ: Fertilizer Subsidy: ਕੇਂਦਰ ਸਰਕਾਰ ਵੱਲੋਂ ਖਾਦਾਂ 'ਤੇ 28,655 ਕਰੋੜ ਦੀ ਸਬਸਿਡੀ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)