ਚੰਡੀਗੜ੍ਹ: ਕੋਰੋਨਾਵਾਇਰਸ ਦੇ ਲਾਗ ਦੇ ਘਟ ਰਹੇ ਕੇਸਾਂ ਦੇ ਵਿਚਕਾਰ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਕਿਹਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਨਾਲ ਸਬੰਧਤ ਕਲਾਸਾਂ 28 ਜੂਨ ਤੋਂ ਸ਼ੁਰੂ ਹੋਣਗੀਆਂ। ਸੋਨੀ ਨੇ ਕਿਹਾ ਕਿ ਇਹ ਫੈਸਲਾ ਸਬੰਧਤ ਧਿਰਾਂ ਤੇ ਸਿਹਤ ਮਾਹਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਇਨਫੈਕਸ਼ਨ ਦੇ ਮਾਮਲਿਆਂ ਵਿੱਚ ਤੇਜ਼ੀ ਆਉਣ ਕਾਰਨ ਕਾਲਜਾਂ ਵਿੱਚ ਪੜ੍ਹਾਈ ਦਾ ਕੰਮ ਬੰਦ ਕਰ ਦਿੱਤਾ ਗਿਆ ਸੀ।


ਪੰਜਾਬ ਵਿੱਚ ਘਟ ਰਹੀ ਕੋਰੋਨਾ ਦੀ ਲਾਗ ਦੇ ਮੱਦੇਨਜ਼ਰ ਸਰਕਾਰ ਨੇ ਮੈਡੀਕਲ ਕਾਲਜਾਂ ਵਿੱਚ 28 ਜੂਨ ਤੋਂ ਬਾਕਾਇਦਾ ਪੜ੍ਹਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਾਰੇ ਐਮਬੀਬੀਐਸ, ਬੀਡੀਐਸ ਤੇ ਬੀਏਐਮਐਸ ਕਾਲਜਾਂ ਵਿੱਚ ਨਿਯਮਤ ਕਲਾਸਾਂ ਸ਼ੁਰੂ ਹੋਣਗੀਆਂ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਇਹ ਆਦੇਸ਼ ਸਾਰੇ ਮੈਡੀਕਲ ਕਾਲਜਾਂ ਨੂੰ ਜਾਰੀ ਕੀਤਾ ਹੈ।


ਵਿਭਾਗੀ ਮੰਤਰੀ ਸੋਨੀ ਨੇ ਕਿਹਾ ਕਿ ਇਹ ਫੈਸਲਾ ਵਿਭਾਗ ਵੱਲੋਂ ਕੋਰੋਨਾ ਦੇ ਘਟ ਰਹੇ ਪ੍ਰਭਾਵ ਦੇ ਮੱਦੇਨਜ਼ਰ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦੇ ਡਾਕਟਰਾਂ, ਐਸਆਰਜ਼, ਜੇਆਰਜ਼ ਤੇ ਪੈਰਾ-ਮੈਡੀਕਲ ਸਟਾਫ ਵੱਲੋਂ ਕੋਰੋਨਾ ਬਿਮਾਰੀ ਦੀ ਦੂਜੀ ਲਹਿਰ ਦਾ ਮੁਕਾਬਲਾ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ, ਜਿਸ ਨਾਲ ਸੂਬਾ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਸਫਲ ਰਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ, ਦੰਦਾਂ, ਨਰਸਿੰਗ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਲਈ ਕਲਾਸਾਂ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।


ਇੱਥੇ ਵੀ ਖੋਲ੍ਹਣ ਜਾ ਰਹੇ ਹਨ ਸਕੂਲ ਅਤੇ ਕਾਲਜ


ਤੇਲੰਗਾਨਾ ਸਰਕਾਰ ਨੇ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਆਉਣ ਤੋਂ ਬਾਅਦ 1 ਜੁਲਾਈ ਤੋਂ ਸੂਬੇ ਵਿੱਚ ਲੌਕਡਾਊਨ ਹਟਾਉਣ ਤੇ ਵਿਦਿਅਕ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਪਿਛਲੇ ਇੱਕ ਮਹੀਨੇ ਤੋਂ ਸੂਬੇ ਵਿਚ ਲੌਕਡਾਊਨ ਸੀ।


ਇਹ ਵੀ ਪੜ੍ਹੋ: ਜਲਦੀ ਹੀ WHO ਦੀ ਲਿਸਟ 'ਚ ਥਾਂ ਬਣਾਵੇਗੀ Covaxin, ਪ੍ਰੀ-ਸਬਮਿਸ਼ਨ ਮੀਟਿੰਗ ਅੱਜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Education Loan Information:

Calculate Education Loan EMI