ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ 12ਵੀਂ ਦੀ ਪ੍ਰੀਖਿਆ 22 ਮਾਰਚ ਤੋਂ 27 ਅਪਰੈਲ ਤੱਕ ਕਰਵਾਈ ਜਾਵੇਗੀ ਤੇ 10ਵੀਂ ਦੀ ਸਾਲਾਨਾ ਪ੍ਰੀਖਿਆ 9 ਅਪਰੈਲ ਤੋਂ 1 ਮਈ ਤੱਕ ਲਈ ਜਾਵੇਗੀ।


ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਤਕਰੀਬਨ ਸਵਾ 6 ਲੱਖ ਵਿਦਿਆਰਥੀ ਬੈਠਣਗੇ। ਬੋਰਡ ਮੈਨੇਜਮੈਂਟ ਕਰੋਨਾ ਮਹਾਮਾਰੀ ਤੇ ਹੋਰ ਸੰਭਾਵੀ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪਿਛਲੇ ਸਾਲ ਕਰੀਬ 2600 ਪ੍ਰੀਖਿਆ ਕੇਂਦਰ ਬਣਾਏ ਸੀ ਪਰ ਇਸ ਸਾਲ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਹਜ਼ਾਰ ਹੋਰ ਵਾਧੂ ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਪ੍ਰੀਖਿਆ ਕੇਂਦਰ ਕੇਵਲ ਕੈਮਰੇ ਲੱਗੇ ਹੋਏ ਕਮਰਿਆਂ ਵਿੱਚ ਹੀ ਬਣਾਏ ਜਾਣਗੇ।

ਮਹਿਰੋਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਕੂਲ ਖੁੱਲਣ ਦਾ ਸਾਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਦਾ ਪ੍ਰਭਾਵ ਵਧਣ ਦੀ ਸੂਰਤ ਵਿੱਚ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਬਦਲਿਆ ਵੀ ਜਾ ਸਕਦਾ ਹੈ।

Education Loan Information:

Calculate Education Loan EMI