ਪੜਚੋਲ ਕਰੋ

ਅਮਰੀਕੀ ਸਰਕਾਰ ਨੇ ਧੋਖਾ ਦੇ ਕੇ ਫੜੇ ਭਾਰਤੀ ਵਿਦਿਆਰਥੀ, ਅਟਾਰਨੀ ਦਾ ਦਾਅਵਾ

ਵਾਸ਼ਿੰਗਟਨ: ਜਾਅਲੀ ਯੂਨੀਵਰਸਿਟੀ 'ਚ ਦਾਖ਼ਲਾ ਲੈਣ ਕਰਕੇ ਵੱਡੇ ਪੱਧਰ 'ਤੇ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਦੌਰਾਨ ਭਾਰਤੀ ਮੂਲ ਦੇ ਅਟਾਰਨੀ ਨੇ ਟਰੰਪ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ ਹਨ। ਅਟਾਰਨੀ ਨੇ ਕਿਹਾ ਹੈ ਕਿ ਹੋਮਲੈਂਡ ਸੁਰੱਖਿਆ ਵਿਭਾਗ ਨੇ ਜਾਣਬੁੱਝ ਕੇ ਫਰਜ਼ੀ ਯੂਨੀਵਰਸਿਟੀਆਂ ਬਣਾ ਕੇ ਆਪਣੇ ਘਰਾਂ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਵਿਦਿਆਰਥੀਆਂ ਨੂੰ ਧੋਖਾ ਦਿੱਤਾ ਹੈ। ਕੈਲੇਫੋਰਨੀਆ ਰਹਿੰਦੀ ਭਾਰਤੀ ਮੂਲ ਦੀ ਅਮਰੀਕੀ ਵਕੀਲ ਅਨੂੰ ਪੇਸ਼ਾਵਰੀਆ ਨੇ ਕਿਹਾ ਹੈ ਕਿ ਸਰਕਾਰ ਦੇ ਇਸ ਖ਼ੁਫ਼ੀਆ ਮਿਸ਼ਨ ਕਰਕੇ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਨਹੀਂ ਕਹਿੰਦੇ ਕਿ ਸਾਡੇ ਵਿਦਿਆਰਤੀ ਗ਼ਲਤ ਨਹੀਂ ਹਨ। ਉਨ੍ਹਾਂ ਦਾ ਫਰਜ਼ ਸੀ ਕਿ ਦਾਖ਼ਲਾ ਲੈਣ ਤੋਂ ਪਹਿਲਾਂ ਚੰਗੀ ਤਰ੍ਹਾਂ ਪੁੱਛ-ਪੜਤਾਲ ਕਰਨੀ ਚਾਹੀਦੀ ਸੀ ਤੇ ਜੇਕਰ ਉਨ੍ਹਾਂ ਸਭ ਪਤਾ ਹੋਣ ਦੇ ਬਾਵਜੂਦ ਅਪਰਾਧ ਕੀਤਾ ਹੈ ਤਾਂ ਸਜ਼ਾ ਜ਼ਰੂਰ ਮਿਲੇ, ਪਰ ਜੇਕਰ ਉਨ੍ਹਾਂ ਨੂੰ ਫਸਾਇਆ ਗਿਆ ਹੋਵੇ ਜਾਂ ਜੁਰਮ ਕਰਨ ਲਈ ਉਕਸਾਇਆ ਗਿਆ ਹੋਵੇ, ਤਾਂ ਸਾਨੂੰ ਯਕੀਨਨ ਉਨ੍ਹਾਂ ਦੀ ਮਦਦ ਕਰਨੀ ਹੋਵੇਗੀ। ਅਮਰੀਕੀ ਪ੍ਰਵਾਸ ਤੇ ਕਸਟਮ ਇਨਫੋਰਸਮੈਂਟ ਵੱਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਯੂਨੀਵਰਸਿਟੀ ਆਫ਼ ਫ੍ਰੈਮਿੰਗਟਨ 'ਚ ਦਾਖ਼ਲਾ ਲੈਣ ਵਾਲੇ 600 'ਚੋਂ 130 ਵਿਦਿਆਰਥੀਆਂ ਨੂੰ ਇਸ ਦੇ ਜਾਅਲੀ ਹੋਣ ਬਾਰੇ ਪਤਾ ਸੀ ਤੇ ਇਨ੍ਹਾਂ ਵਿੱਚੋਂ 129 ਭਾਰਤੀ ਹਨ। ਜਾਣਬੁੱਝ ਕੇ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਵਿੱਚੋਂ ਕਈਆਂ ਨੂੰ ਆਉਣ-ਜਾਣ ਦੀਆਂ ਬੰਦਸ਼ਾਂ ਨਾਲ ਛੱਡ ਦਿੱਤਾ ਗਿਆ ਹੈ ਤੇ ਕਈਆਂ ਨੇ ਦੇਸ਼ ਹੀ ਛੱਡ ਦਿੱਤਾ ਹੈ। ਪੇਸ਼ਾਵਰੀਆ ਨੇ ਕਿਹਾ ਕਿ ਬਹੁਤੇ ਵਿਦਿਆਰਥੀਆਂ ਨੇ ਅਮਰੀਕਾ ਪੜ੍ਹਾਈ ਕਰਨ ਲਈ ਬਹੁਤ ਵੱਡੇ ਕਰਜ਼ੇ ਚੁੱਕੇ ਹਨ ਅਤੇ ਭਾਰਤ ਵੱਸਦੇ ਉਨ੍ਹਾਂ ਦੇ ਪਰਿਵਾਰ ਬੇਹੱਦ ਔਖ ਭਰੇ ਸਮੇਂ ਵਿੱਚੋਂ ਗੁਜ਼ਰ ਰਹੇ ਹਨ। ਕਈਆਂ 'ਤੇ ਜ਼ਬਰੀ ਆਪਣੇ ਮੂਲ ਦੇਸ਼ ਭੇਜੇ ਜਾਣ ਦੀ ਤਲਵਾਰ ਵੀ ਲਟਕ ਰਹੀ ਹੈ। ਉਨ੍ਹਾਂ ਗ੍ਰਹਿ ਸੁਰੱਖਿਆ ਵਿਭਾਗ ਦੇ ਵਿਦਿਆਰਥੀਆਂ ਨੂੰ ਕਾਨੂੰਨੀ ਜਾਣਕਾਰੀ ਰੱਖਣ ਦੇ ਤਰਕ 'ਤੇ ਇਤਰਾਜ਼ ਚੁੱਕਦਿਆਂ ਕਿਹਾ ਕਿ ਕੀ ਜਦੋਂ ਅਸੀਂ ਅਮਰੀਕਾ ਆਉਂਦੇ ਹਾਂ ਤਾਂ ਸਾਨੂੰ ਸਾਰੇ ਕਾਨੂੰਨਾਂ ਬਾਰੇ ਪਤਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹੁਣ ਸਾਰੇ ਵਿਦਿਆਰਥੀਆਂ ਦੀ ਜਲਦ ਤੋਂ ਜਲਦ ਰਿਹਾਈ ਲਈ ਲੜ ਰਹੇ ਹਾਂ।

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget