(Source: ECI/ABP News)
Army Recruitment: ਭਾਰਤੀ ਫੌਜ ਵਿਚ ਅਫਸਰ ਬਣਨ ਦਾ ਮੌਕਾ, ਕੋਈ ਲਿਖਤੀ ਪ੍ਰੀਖਿਆ ਨਹੀਂ, ਇੰਜ ਕਰੋ ਅਪਲਾਈ...
Indian Army Recruitment: ਫੌਜ ਨੇ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ (AFMS) ਦੇ ਤਹਿਤ 450 ਸ਼ਾਰਟ ਸਰਵਿਸ ਕਮਿਸ਼ਨ ਮੈਡੀਕਲ ਅਫਸਰ (SSC-MO) ਦੀਆਂ ਅਸਾਮੀਆਂ ਦਾ ਐਲਾਨ ਕੀਤਾ ਹੈ

Indian Army Recruitment: ਭਾਰਤੀ ਫੌਜ ਵਿਚ ਅਫਸਰ ਬਣਨ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ। ਫੌਜ ਨੇ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ (AFMS) ਦੇ ਤਹਿਤ 450 ਸ਼ਾਰਟ ਸਰਵਿਸ ਕਮਿਸ਼ਨ ਮੈਡੀਕਲ ਅਫਸਰ (SSC-MO) ਦੀਆਂ ਅਸਾਮੀਆਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਕੋਲ ਵੀ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਯੋਗਤਾ ਹੈ, ਉਹ ਭਾਰਤੀ ਫੌਜ ਦੀ ਅਧਿਕਾਰਤ ਵੈੱਬਸਾਈਟ amcscentry.gov.in ਰਾਹੀਂ ਆਨਲਾਈਨ ਅਪਲਾਈ ਕਰ ਸਕਦਾ ਹੈ।
ਅਰਜ਼ੀਆਂ ਦੀ ਪ੍ਰਕਿਰਿਆ 16 ਜੁਲਾਈ ਤੋਂ ਸ਼ੁਰੂ
ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ 16 ਜੁਲਾਈ ਤੋਂ ਸ਼ੁਰੂ ਹੋਵੇਗੀ। ਜੇਕਰ ਤੁਸੀਂ ਵੀ ਆਰਮੀ ਅਫਸਰ (Sarkari Naukri) ਬਣਨ ਦਾ ਸੁਪਨਾ ਦੇਖ ਰਹੇ ਹੋ, ਤਾਂ ਉਮੀਦਵਾਰ 4 ਅਗਸਤ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਇਸ ਭਰਤੀ ਰਾਹੀਂ ਕੁੱਲ 450 ਅਸਾਮੀਆਂ ਭਰੀਆਂ ਜਾਣਗੀਆਂ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਉਨ੍ਹਾਂ ਨੂੰ ਪਹਿਲਾਂ ਇਨ੍ਹਾਂ ਦਿੱਤੇ ਨੁਕਤਿਆਂ ਨੂੰ ਧਿਆਨ ਨਾਲ ਪੜ੍ਹ ਲੈਣਾ ਚਾਹੀਦਾ ਹੈ।
ਅਸਾਮੀਆਂ ਦੀ ਗਿਣਤੀ
ਮੈਡੀਕਲ ਅਫਸਰ (MO) ਦੀਆਂ ਕੁੱਲ ਅਸਾਮੀਆਂ - 450
ਪੁਰਸ਼ ਉਮੀਦਵਾਰਾਂ ਦੀ ਗਿਣਤੀ - 338
ਮਹਿਲਾ ਉਮੀਦਵਾਰਾਂ ਦੀ ਗਿਣਤੀ - 112
ਕੌਣ ਅਪਲਾਈ ਕਰ ਸਕਦਾ ਹੈ
ਭਾਰਤੀ ਫੌਜ ਦੇ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ (AFMS) ਵਿੱਚ ਸ਼ਾਰਟ ਸਰਵਿਸ ਕਮਿਸ਼ਨ ਦੇ ਤਹਿਤ ਮੈਡੀਕਲ ਅਫਸਰ (MO) ਦੀਆਂ ਅਸਾਮੀਆਂ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ MBBS ਜਾਂ PG ਡਿਗਰੀ ਹੋਣੀ ਚਾਹੀਦੀ ਹੈ।
ਅਰਜ਼ੀ ਦੇਣ ਲਈ ਉਮਰ ਸੀਮਾ
ਇੰਡੀਅਨ ਆਰਮੀ ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਸਾਰੇ ਉਮੀਦਵਾਰਾਂ ਵਿੱਚੋਂ, MBBS/PG ਡਿਗਰੀ ਵਾਲੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਸੀਮਾ 30 ਸਾਲ ਅਤੇ ਪੀਜੀ ਦੀ ਡਿਗਰੀ ਰੱਖਣ ਵਾਲਿਆਂ ਲਈ ਵੱਧ ਤੋਂ ਵੱਧ ਉਮਰ ਸੀਮਾ 35 ਸਾਲ ਹੋਣੀ ਚਾਹੀਦੀ ਹੈ।
ਜਿਹੜੇ ਉਮੀਦਵਾਰ ਫੌਜ ਦੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਰਹੇ ਹਨ, ਉਨ੍ਹਾਂ ਨੂੰ ਅਰਜ਼ੀ ਫੀਸ ਵਜੋਂ 200 ਰੁਪਏ ਅਦਾ ਕਰਨੇ ਪੈਣਗੇ। ਇਨ੍ਹਾਂ ਅਸਾਮੀਆਂ ਲਈ ਜੋ ਵੀ ਉਮੀਦਵਾਰ ਚੁਣਿਆ ਜਾਂਦਾ ਹੈ, ਉਸ ਨੂੰ ਲਗਭਗ 85,000 ਰੁਪਏ ਪ੍ਰਤੀ ਮਹੀਨਾ ਤਨਖਾਹ ਵਜੋਂ ਦਿੱਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
