ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕੁੱਝ ਸਰਕਾਰੀ ਸਕੂਲਾਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡਿਆ 'ਤੇ ਸ਼ੇਅਰ ਕੀਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ , ਅੱਜ ਤੁਹਾਡੇ ਨਾਲ ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰ ਰਹੇ ਹਾਂ। ਜਿਸ 'ਤੇ  ਲੋਕ ਵੱਖ -ਵੱਖ ਪ੍ਰਤਿਕ੍ਰਿਆਵਾਂ ਦੇ ਰਹੇ ਹਨ।
  


 


ਆਮ ਆਦਮੀ ਪਾਰਟੀ ਨੇ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦਾ ਵਾਅਦਾ ਕੀਤਾ ਸੀ। ਸਰਕਾਰੀ ਸਕੂਲ ਆਪਣੇ ਮਾੜੇ ਬੁਨਿਆਦੀ ਢਾਂਚੇ ਅਤੇ ਮਾੜੇ ਵਿਦਿਅਕ ਮਿਆਰਾਂ ਕਰਕੇ ਜਾਣੇ ਜਾਂਦੇ ਸਨ।  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਹੁਤ ਜ਼ਿਆਦਾ ਸੁਧਾਰ ਹੋਇਆ ਹੈ।

 

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਪਿਛਲੇ ਸਮੇਂ ਦਿੱਲੀ ਦੇ ਸਕੂਲਾਂ ਦਾ ਦੌਰਾ ਕੀਤਾ ਗਿਆ ਸੀ ਤੇ ਸਕੂਲ ਦੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਸੀ। ਉਨ੍ਹਾਂ ਪੇਪਰਲੈਸ ਕਲਾਸ ਤੇ ਡਿਜੀਟਲ ਕਲਾਸਾਂ ਦੀ ਤਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਵੀ ਇਹੋ ਜਿਹੇ ਸਕੂਲ ਬਣਾਵਾਂਗੇ ਤੇ ਬੱਚਿਆਂ ਨੂੰ ਜੌਬ ਸੀਕਰ ਨਹੀਂ, ਜੌਬ ਪ੍ਰਾਈਵਡਰ ਬਣਾਵਾਂਗੇ। ਉਨ੍ਹਾਂ ਕਿਹਾ ਕਿ ਸਕੂਲਾਂ ਚ Digital Study ਚੱਲ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਮੈਂ ਇਸ ਤਰ੍ਹਾਂ ਦੇ ਸਕੂਲ America Canada ਹੀ ਦੇਖੇ ਨੇ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:

Calculate Education Loan EMI