ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ।
ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਾਗਰੂਕਤਾ ਲਈ ਵਿਸ਼ੇਸ਼ ‘’ਜਾਗਰੂਕਤਾ ਹਫ਼ਤੇ’’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ 29 ਸਤੰਬਰ ਤੱਕ ਚੱਲੇਗੀ। ਉਨ੍ਹਾਂ ਇਸ ਸਬੰਧੀ ਇੱਕ ਪੈਂਫਲੈਂਟ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023-24 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਵਿੱਚ ਮਿਸ਼ਨ 2.6 ਲੱਖ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦ ਕਿ ਸਾਲ 2022-23 ਵਿੱਚ 2.26 ਲੱਖ ਵਿਦਿਆਰਥੀਆਂ ਨੇ ਸਕਾਲਰਸ਼ਿਪ ਲਈ ਅਪਲਾਈ ਕੀਤਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI