Strict orders issued regarding serving of mid-day meal: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਹੁਣ ਇੱਕ ਸਖਤ ਫੈਸਲਾ ਲਿਆ ਗਿਆ ਹੈ। ਹਾਲ ਦੇ ਵਿੱਚ ਸੰਗਰੂਰ ਦੇ ਮੈਰੀਟੋਰੀਅਸ ਸਕੂਲ ’ਚ ਮਿਡ-ਡੇਅ-ਮੀਲ ਖਾਣ ਤੋਂ ਬਾਅਦ ਵਿਦਿਆਰਥੀਆਂ ਦੀ ਅਚਾਨਕ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਬਿਮਾਰ ਹੋਏ ਸਾਰੇ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਉਣਾ ਪਿਆ ਸੀ। ਇਸ ਚਿੰਤਾਜਨਕ ਘਟਨਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਹਰਕਤ 'ਚ ਆ ਗਈ ਹੈ। ਇਸ ਸਬੰਧੀ ਪੰਜਾਬ ਮਿਡ-ਡੇਅ-ਮੀਲ ਸੋਸਾਇਟੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਰਕਾਰੀ ਸਕੂਲਾਂ ’ਚ ਮਿਡ-ਡੇਅ-ਮੀਲ ਤਿਆਰ ਕਰਨ ਅਤੇ ਪਰੋਸਣ ਸਬੰਧੀ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ।



ਪਰੋਸਣ ਸਬੰਧੀ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ


ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਸਕੂਲੀ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੀ ਸਰਵਉੱਚ ਮਹੱਤਤਾ ’ਤੇ ਜ਼ੋਰ ਦਿੰਦੇ ਹਨ। ਹਦਾਇਤਾਂ ਅਨੁਸਾਰ ਕਿਸੇ ਵੀ ਸਕੂਲੀ ਬੱਚੇ ਨੂੰ ਮਿਡ-ਡੇਅ-ਮੀਲ ਪਰੋਸਣ ਤੋਂ ਪਹਿਲਾਂ ਮਿਡ-ਡੇਅ-ਮੀਲ ਵਰਕਰ, ਫਿਰ ਮਿਡ-ਡੇਅ-ਮੀਲ ਇੰਚਾਰਜ ਅਤੇ ਬਾਅਦ ’ਚ ਸਕੂਲ ਮੁਖੀ ਵੱਲੋਂ ਇਸ ਨੂੰ ਧਿਆਨ ’ਚ ਰੱਖਦੇ ਹੋਏ, ਇਸ ਨੂੰ ਖੁਦ ਚੱਖਣਾ ਹੋਵੇਗਾ।


ਚੱਖਣ ਅਤੇ ਨਿਰੀਖਣ ਪ੍ਰਕਿਰਿਆ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਪਰੋਸਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ’ਚ ਕਿਸੇ ਅਣਸੁਖਾਵੀਂ ਘਟਨਾ ਜਾਂ ਅਣਗਹਿਲੀ ਦੀ ਸੂਰਤ ’ਚ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ ਜਾਂ ਮਿਡ-ਡੇਅ-ਮੀਲ ਇੰਚਾਰਜ ਦੀ ਹੋਵੇਗੀ।


ਸੂਬੇ ਦੇ ਕਰੀਬ 21 ਹਜ਼ਾਰ ਸਕੂਲਾਂ ’ਚ ਮਿਡ-ਡੇ ਮੀਲ ਬਣਾਉਣ ਉਪਰੰਤ ਸਕੂਲ ਇਸ ਨੂੰ ਮਿਡ-ਡੇ ਮੀਲ ਇੰਚਾਰਜ ਜਾਂ ਕਿਸੇ ਹੋਰ ਅਧਿਆਪਕ ਨੂੰ ਰੋਜ਼ਾਨਾ ਚੈੱਕ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਸਕੂਲ ’ਚ ਮੈਨੇਜਮੈਂਟ ਕਮੇਟੀ ਜਾਂ ਕੋਈ ਮਾਪੇ ਮੌਜੂਦ ਹੋਣ ਤਾਂ ਉਸ ਨੂੰ ਚੈੱਕ ਕਰਵਾਇਆ ਜਾ ਸਕਦਾ ਹੈ। ਇਸ ਤੋਂ ਬਾਅਦ ਮਿਡ-ਡੇ ਮੀਲ ਚੈੱਕ ਕਰਨ ਵਾਲੇ ਟੈਸਟ ਰਜਿਸਟਰ ’ਚ ਕੁਮੈਂਟ ਵੀ ਦਰਜ ਕਰਵਾਏ ਜਾਣਗੇ ਤਾਂਕਿ ਕਿਸੇ ਵੀ ਸੂਰਤ ’ਚ ਵਿਦਿਆਰਥੀਆਂ ਦੇ ਖਾਣੇ ਨੂੰ ਲੈ ਕੇ ਲਾਪਰਵਾਹੀ ਨਾ ਵਰਤੀ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


Education Loan Information:

Calculate Education Loan EMI