ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖਬਰ! PSEB ਨੇ 10ਵੀਂ ਅਤੇ 12ਵੀਂ ਜਮਾਤ ਦੇ ਬੱਚਿਆਂ ਲਈ ਜਾਰੀ ਕੀਤੀ ਇਹ ਸਹੂਲਤ
ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ (PSEB) ਓਪਨ ਸਕੂਲ ਸਿਸਟਮ ਵਿੱਚ ਵੱਡੇ ਬਦਲਾਅ ਕੀਤੇ ਹਨ। ਇਸ ਕਾਰਨ ਵਿਦਿਆਰਥੀਆਂ ਨੂੰ ਹੁਣ..

PSEB Introduces This Facility: ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ (PSEB) ਓਪਨ ਸਕੂਲ ਸਿਸਟਮ ਵਿੱਚ ਵੱਡੇ ਬਦਲਾਅ ਕੀਤੇ ਹਨ। ਇਸ ਕਾਰਨ ਵਿਦਿਆਰਥੀਆਂ ਨੂੰ ਹੁਣ ਦੋ ਸੈਸ਼ਨਾਂ ਵਿੱਚ ਦਾਖਲਾ ਲੈਣ ਦਾ ਮੌਕਾ ਮਿਲੇਗਾ। ਇਸ ਤੋਂ ਬਾਅਦ ਓਪਨ ਸਕੂਲ ਪ੍ਰਣਾਲੀ ਤਹਿਤ 10ਵੀਂ ਅਤੇ 12ਵੀਂ ਜਮਾਤ ਦੇ ਦੋ ਸੈਸ਼ਨ ਹੋਣਗੇ। ਜਾਣਕਾਰੀ ਮੁਤਾਬਕ ਪਹਿਲਾ ਸੈਸ਼ਨ ਅਪ੍ਰੈਲ ਤੋਂ ਸ਼ੁਰੂ ਹੋਵੇਗਾ ਅਤੇ ਦੂਜਾ ਸੈਸ਼ਨ ਅਕਤੂਬਰ ਤੋਂ ਸ਼ੁਰੂ ਹੋਵੇਗਾ।
ਪੜ੍ਹਾਈ ਤੋਂ ਵਾਂਝੇ ਰਹਿ ਗਏ ਸਨ, ਉਹ ਵਾਲੇ ਵਿਦਿਆਰਥੀਆਂ ਲਈ ਖਾਸ ਮੌਕਾ ਮਿਲੇਗਾ
ਪਹਿਲਾਂ ਵਿਦਿਆਰਥੀ ਫਰਵਰੀ-ਮਾਰਚ 'ਚ ਪ੍ਰੀਖਿਆ ਦਿੰਦੇ ਸਨ ਪਰ ਹੁਣ ਇਹ ਪ੍ਰੀਖਿਆਵਾਂ ਜੁਲਾਈ-ਅਗਸਤ 'ਚ ਵੀ ਹੋਣਗੀਆਂ। ਇਸ ਕਾਰਨ ਜਿਹੜੇ ਵਿਦਿਆਰਥੀ ਕਿਸੇ ਕਾਰਨ ਪੜ੍ਹਾਈ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਨੂੰ ਮੌਕਾ ਮਿਲੇਗਾ। ਓਪਨ ਸਕੂਲ ਪ੍ਰਣਾਲੀ ਤਹਿਤ ਵਿਦਿਆਰਥੀ ਘਰ ਬੈਠੇ ਹੀ ਪੜ੍ਹ ਸਕਦੇ ਹਨ। ਇਸ ਦੇ ਨਾਲ ਹੀ ਦੋ ਸੈਸ਼ਨਾਂ ਵਿੱਚ ਦਾਖਲਾ ਲੈਣ ਨਾਲ ਵਿਦਿਆਰਥੀਆਂ ਦਾ ਸਾਲ ਖਰਾਬ ਨਹੀਂ ਹੋਵੇਗਾ ਅਤੇ ਉਨ੍ਹਾਂ ਨੂੰ ਕਾਫੀ ਲਾਭ ਮਿਲੇਗਾ।
ਪੀਐਸਈਬੀ ਓਪਨ ਸਕੂਲ ਦੀ ਕੋਆਰਡੀਨੇਟਰ ਸੀਮਾ ਚਾਵਲਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਿੱਖਿਆ ਤੋਂ ਵਾਂਝੇ ਬੱਚਿਆਂ ਦੀ ਸਹੂਲਤ ਲਈ ਇਹ ਸਕੀਮ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ।
ਜਲਦ ਸ਼ੂਰ ਹੋਣ ਜਾ ਰਹੇ ਪੇਪਰ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ ਲਈਆਂ ਜਾਣਗੀਆਂ। ਬੋਰਡ ਨੇ ਇਸ ਸਬੰਧੀ ਸੂਚਨਾ ਸਕੂਲਾਂ ਨੂੰ ਭੇਜ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















